ਸੀਟੀ ਗਰੁੱਪ ਦੇ ਚੇਅਰਮੈਨ ਨੇ ਕੀਤੀ ਵੋਟ ਦੇ ਅਧਿਕਾਰ ਦੀ ਵਰਤੋਂ
Sunday, May 19, 2019 - 11:26 AM (IST)

ਜਲੰਧਰ— ਪੰਜਾਬ 'ਚ ਲੋਕ ਸਭਾ ਚੋਣਾਂ ਲਈ ਕੁੱਲ 13 ਸੀਟਾਂ 'ਤੇ ਅੱਜ ਵੋਟਿੰਗ ਹੋ ਰਹੀ ਹੈ, ਜਿਸ ਨੂੰ ਲੈ ਕੇ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਇਸੇ ਤਹਿਤ ਲੋਕ ਸਭਾ ਹਲਕਾ ਜਲੰਧਰ ਵਿਖੇ ਸੀਟੀ ਗਰੁੱਪ ਆਫ ਇੰਸਟੀਚਿਊਟ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਸਹਿ-ਚੇਅਰਪਰਸਨ ਪਰਮਿੰਦਰ ਕੌਰ ਚੰਨੀ, ਮੈਨਜਿੰਗ ਡਾਇਰੈਕਟਰ ਮਨਬੀਰ ਸਿੰਘ, ਤਨਿਕਾ ਸਿੰਘ ਅਤੇ ਹਰਪ੍ਰੀਤ ਸਿੰਘ ਮੌਜੂਦ ਸਨ। ਦੱਸ ਦਈਏ ਪੰਜਾਬ 'ਚੋਂ ਕੁੱਲ 278 ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਗਏ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ 23 ਮਈ ਨੂੰ ਕੀਤਾ ਜਾਵੇਗਾ। ਜਲੰਧਰ ਲੋਕ ਸਭਾ ਹਲਕਾ ਤੋਂ ਕਾਂਗਰਸ ਵੱਲੋਂ ਮੌਜੂਦਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਅਕਾਲੀ ਦਲ ਵੱਲੋਂ ਚਰਨਜੀਤ ਸਿੰਘ, 'ਆਪ' ਵੱਲੋਂ ਜਸਟਿਸ ਜ਼ੋਰਾ ਸਿੰਘ ਅਤੇ ਪੀ. ਡੀ. ਏ. ਵੱਲੋਂ ਬਲਵਿੰਦਰ ਕੁਮਾਰ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।