ਹੁਸ਼ਿਆਰਪੁਰ ਸੀਟ ਤੋਂ ਚੱਬੇਵਾਲ ਨੂੰ ਪਛਾੜ ਭਾਜਪਾ ਦੇ ਸੋਮ ਪ੍ਰਕਾਸ਼ ਜੇਤੂ ਕਰਾਰ
Thursday, May 23, 2019 - 04:50 PM (IST)

ਹੁਸ਼ਿਆਰਪੁਰ — ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਸੋਮ ਪ੍ਰਕਾਸ਼ ਨੇ ਕਾਂਗਰਸ ਦੇ ਰਾਜ ਕੁਮਾਰ ਚੱਬੇਵਾਲ ਨੂੰ ਪਛਾੜ ਕੇ ਵੱਡੀ ਜਿੱਤ ਹਾਸਲ ਕਰ ਲਈ ਹੈ। ਸੋਮ ਪ੍ਰਕਾਸ਼ ਨੂੰ 416735 ਵੋਟਾਂ ਮਿਲੀਆਂ ਹਨ ਜਦਕਿ ਰਾਜ ਕੁਮਾਰ ਚੱਬੇਵਾਲ ਨੂੰ 369792 ਹੀ ਵੋਟਾਂ ਮਿਲੀਆਂ। ਸੋਮ ਪ੍ਰਕਾਸ਼ ਨੇ ਲਗਭਗ 46993 ਵੋਟਾਂ ਦੇ ਫਰਕ ਨਾਲ ਰਾਜ ਕੁਮਾਰ ਚੱਬੇਵਾਲ ਨੂੰ ਹਰਾਇਆ ਹੈ। ਰਾਜ ਕੁਮਾਰ ਚੱਬੇਵਾਲ ਦੂਜੇ ਨੰਬਰ 'ਤੇ ਹਨ ਜਦਕਿ ਬਸਪਾ ਦੇ ਖੁਸ਼ੀ ਰਾਮ ਤੀਜੇ ਨੰਬਰ 'ਤੇ ਹਨ।
19 ਮਈ ਨੂੰ ਪੰਜਾਬ 'ਚ ਲੋਕ ਸਭਾ ਦੀਆਂ 13 ਸੀਟਾਂ 'ਤੇ ਹੋਈਆਂ ਚੋਣਾਂ ਦੀ ਗਿਣਤੀ ਅਜੇ ਚੱਲ ਰਹੀ ਹੈ। ਦੱਸ ਦੇਈਏ ਕਿ ਪੰਜਾਬ 'ਚੋਂ 278 ਉਮੀਦਵਾਰ ਚੋਣ ਮੈਦਾਨ 'ਚ ਆਪਣੀ ਕਿਸਮਤ ਨੂੰ ਅਜ਼ਮਾ ਰਹੇ ਹਨ ਅਤੇ ਹੌਲੀ-ਹੌਲੀ ਸੀਟਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।
ਜਾਣੋ ਕਿਹੜੇ ਉਮੀਦਵਾਰ ਨੂੰ ਕਿੰਨੀਆਂ ਪਈਆਂ ਵੋਟਾਂ
ਭਾਜਪਾ ਦੇ ਸੋਮ ਪ੍ਰਕਾਸ਼— 416735
ਕਾਂਗਰਸ ਦੇ ਰਾਜ ਕੁਮਾਰ ਚੱਬੇਵਾਲ—369742
ਪੀ.ਡੀ.ਏ. ਦੇ ਖੁਸ਼ੀ ਰਾਮ— 128215
'ਆਪ' ਦੇ ਡਾ. ਰਵਜੋਤ—44207
ਹਲਕਾ ਲੋਕ ਸਭਾ ਸੀਟ ਹੁਸ਼ਿਆਰਪੁਰ ਤੋਂ ਕੁੱਲ 8 ਉਮੀਦਵਾਰ ਚੋਣ ਮੈਦਾਨ 'ਚ ਸਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਜਨਤਾ ਵੱਲੋਂ ਅੱਜ ਕਰ ਦਿੱਤਾ ਗਿਆ। ਸਵੇਰੇ ਤੋਂ ਸ਼ੁਰੂ ਹੋਈ ਵੋਟਾਂ ਦੀ ਗਿਣਤੀ ਨੂੰ ਲੈ ਕੇ ਉਮੀਦਵਾਰਾਂ ਦੀਆਂ ਧੜਕਨਾਂ ਵੀ ਤੇਜ਼ ਚੱਲ ਰਹੀਆਂ ਸਨ। ਹੁਸ਼ਿਆਰਪੁਰ ਸੀਟ ਤੋਂ ਅਕਾਲੀ-ਭਾਜਪਾ ਵੱਲੋਂ ਸੋਮ ਪ੍ਰਕਾਸ਼ ਅਤੇ ਕਾਂਗਰਸ ਵੱਲੋਂ ਰਾਜ ਕੁਮਾਰ ਚੱਬੇਵਾਲ ਚੌਧਰੀ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਪੀ. ਡੀ. ਏ. ਵੱਲੋਂ ਖੁਸ਼ੀ ਰਾਮ ਅਤੇ 'ਆਪ' ਵੱਲੋਂ ਡਾ. ਰਵਜੋਤ ਚੋਣ ਮੈਦਾਨ 'ਚ ਹਨ।