ਹਾਰ ਨੂੰ ਦੇਖਦੇ ਹੋਏ ਡਾ. ਧਰਮਵੀਰ ਗਾਂਧੀ ਨੇ ਦਿੱਤਾ ਵੱਡਾ ਬਿਆਨ

Thursday, May 23, 2019 - 04:11 PM (IST)

ਹਾਰ ਨੂੰ ਦੇਖਦੇ ਹੋਏ ਡਾ. ਧਰਮਵੀਰ ਗਾਂਧੀ ਨੇ ਦਿੱਤਾ ਵੱਡਾ ਬਿਆਨ

ਪਟਿਆਲਾ—  ਲੋਕ ਸਭਾ ਹਲਕਾ ਪਟਿਆਲਾ ਸੀਟ ਤੋਂ ਨਵਾਂ ਪੰਜਾਬ ਪਾਰਟੀ ਦੇ ਪ੍ਰਧਾਨ ਡਾ. ਧਰਮਵੀਰ ਗਾਂਧੀ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਲੋਕਾਂ ਦਾ ਫੈਸਲਾ ਸਿਰ ਮੱਥੇ ਹੈ। ਇਸ ਦੇ ਨਾਲ ਹੀ ਕਾਂਗਰਸ 'ਤੇ ਤਿੱਖਾ ਹਮਲਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀ ਭਾਸ਼ਾ ਬੋਲ ਰਹੇ ਹਨ। ਧਰਮਵੀਰ ਗਾਂਧੀ ਨੇ ਨਵਜੋਤ ਸਿੰਘ ਵੱਲੋਂ ਦਿੱਤੇ ਗਏ ਫਰੈਂਡਲੀ ਮੈਚ ਵਾਲੇ ਬਿਆਨ ਨੇ ਧਰਮਵੀਰ ਗਾਂਧੀ ਨੇ ਹਾਮੀ ਭਰੀ। 

ਜ਼ਿਕਰਯੋਗ ਹੈ ਕਿ ਪਟਿਆਲਾ ਸੀਟ ਤੋਂ ਮਹਾਰਾਣੀ ਪਰਨੀਤ ਕੌਰ ਚੋਣ ਅਖਾੜੇ 'ਚ ਹਨ, ਜਿੱਥੇ ਇਨ੍ਹਾਂ ਦਾ ਮੁੱਖ ਮੁਕਾਬਲਾ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਖ ਰੱਖੜਾ ਦੇ ਨਾਲ ਚੱਲ ਰਿਹਾ ਹੈ। ਇਸ ਸੀਟ 'ਤੇ ਪਰਨੀਤ ਕੌਰ 1,51,588 ਵੋਟਾਂ ਦੇ ਫਰਕ ਨਾਲ ਸੁਰਜੀਤ ਸਿੰਘ ਰੱਖੜਾ ਨਾਲੋਂ ਅੱਗੇ ਚੱਲ ਰਹੇ ਹਨ। ਉਥੇ ਹੀ ਅਕਾਲੀ ਦੇ ਸੁਰਜੀਤ ਸਿੰਘ ਰੱਖੜਾ ਦੂਜੇ ਨੰਬਰ ਅਤੇ ਪੀ.ਡੀ.ਏ. ਦੇ ਸਾਂਝੇ ਉਮੀਦਵਾਰ ਡਾ. ਧਰਮਵੀਰ ਗਾਂਧੀ ਤੀਜੇ ਨੰਬਰ 'ਤੇ ਅਤੇ 'ਆਪ' ਉਮੀਦਵਾਰ ਨੀਨਾ ਮਿੱਤਲ ਚੌਥੇ ਨੰਬਰ 'ਤੇ ਹੈ। ਡਾ. ਧਰਮਵੀਰ ਗਾਂਧੀ ਨੂੰ ਹੁਣ ਤੱਕ 1,51,058 ਵੋਟਾਂ ਮਿਲੀਆਂ ਹਨ।


author

shivani attri

Content Editor

Related News