ਲੋਕਾਂ ਨਾਲ ਕੀਤੇ ਵਾਅਦੇ ਕਰਾਂਗੇ ਪੂਰੇ: ਹੰਸ ਰਾਜ ਹੰਸ

Monday, Jun 03, 2019 - 01:16 PM (IST)

ਲੋਕਾਂ ਨਾਲ ਕੀਤੇ ਵਾਅਦੇ ਕਰਾਂਗੇ ਪੂਰੇ: ਹੰਸ ਰਾਜ ਹੰਸ

ਜਲੰਧਰ (ਸੋਨੂੰ)— ਦਿੱਲੀ ਸੀਟ ਤੋਂ ਲੋਕ ਸਭਾ ਚੋਣਾਂ ਜਿੱਤੇ ਪੰਜਾਬੀ ਗਾਇਕ ਹੰਸ ਰਾਜ ਹੰਸ ਅੱਜ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਦਾ ਅਕਾਲੀ-ਭਾਜਪਾ ਵਰਕਰਾਂ ਨੇ ਨਿੱਘਾ ਸੁਆਗਤ ਕੀਤਾ। ਹੰਸਰਾਜ ਹੰਸ ਨੇ ਜਲੰਧਰ ਪੁੱਜਣ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ ਸੀ ਅਤੇ ਉਹ ਕਦੀ ਵੀ ਜਲੰਧਰ ਨੂੰ ਭੁੱਲ ਨਹੀਂ ਸਕਦੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਜੋ ਦਿੱਲੀ 'ਚ ਉਨ੍ਹਾਂ 'ਤੇ ਵਿਸ਼ਵਾਸ ਜਤਾਇਆ ਹੈ, ਉਸ 'ਤੇ ਉਹ ਪੂਰਾ ਖਰਾ ਉਤਰਨਗੇ। 

PunjabKesari
ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੇਤਾ ਅਮਿਤ ਸ਼ਾਹ ਦੀ ਗਾਈਡ ਲਾਈਨ ਹੇਠ ਜਿਹੜੇ ਵੀ ਵਾਅਦੇ ਲੋਕਾਂ ਨੂੰ ਕੀਤੇ ਗਏ ਹਨ, ਉਹ ਉਨ੍ਹਾਂ ਨੂੰ ਪੂਰਾ ਕਰਨਗੇ। ਹੰਸਰਾਜ ਹੰਸ ਨੇ ਕਿਹਾ ਕਿ ਉਨ੍ਹਾਂ ਦੇ ਰਾਜਨੀਤਿਕ ਸਫਰ 'ਚ ਉਨ੍ਹਾਂ ਨੂੰ ਸ਼ੁਰੂਆਤ 'ਚ ਜ਼ਰੂਰ ਕੁਝ ਨਾਕਾਮਯਾਬੀ ਚੱਲਣੀ ਪਈ ਪਰ ਅੱਜ ਲੋਕਾਂ ਨੇ ਉਨ੍ਹਾਂ 'ਤੇ ਜੋ ਵਿਸ਼ਵਾਸ ਜਤਾਇਆ ਹੈ, ਉਸ ਤੋਂ ਸਾਫ ਹੈ ਕਿ ਲੋਕ ਉਨ੍ਹਾਂ ਨੂੰ ਬਹੁਤ ਪਿਆਰ ਕਰਦੇ ਹਨ।


author

shivani attri

Content Editor

Related News