ਪੀ.ਡੀ.ਏ. ਉਮੀਦਵਾਰ ਬਲਵਿੰਦਰ ਕੁਮਾਰ ਨੇ ਵੀ ਪਾਈ ਵੋਟ

05/19/2019 8:21:23 AM

ਜਲੰਧਰ (ਮਹੇਸ਼)—ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 7ਵੇਂ ਅਤੇ ਆਖਰੀ ਗੇੜ ਦੀਆਂ ਵੋਟਾਂ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਦੇਸ਼ ਦੀ 17ਵੀਂ ਲੋਕ ਸਭਾ ਚੋਣਾਂ 'ਚ ਵੱਖੋ-ਵੱਖ ਸੂਬਿਆਂ 'ਚ ਹਜ਼ਾਰਾਂ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਅੱਜ ਪੰਜਾਬ ਦੇ ਮੈਦਾਨ 'ਚ ਉਤਰੇ 278 ਉਮੀਦਵਾਰਾਂ ਦੀ ਕਿਸਮਤ ਈ.ਵੀ.ਐੱਮ ਮਸ਼ੀਨਾਂ 'ਚ ਕੈਦ ਹੋ ਜਾਵੇਗੀ ਅਤੇ 23 ਮਈ ਨੂੰ ਇਨ੍ਹਾਂ ਚੋਣਾਂ ਦੇ ਨਤੀਜੇ ਸਾਹਮਣੇ ਆਉਣਗੇ। ਇਸ ਦੇ ਚੱਲਦਿਆਂ ਜਲੰਧਰ 'ਚ ਅੱਜ ਬਲਵਿੰਦਰ ਕੁਮਾਰਅੱਜ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਪੁੱਜੇ।

ਦੱਸ ਦੇਈਏ ਪੰਜਾਬ ਡੈਮੋਕ੍ਰੇਕਿਟ ਅਲਾਂਇੰਸ ਦੇ ਉਮੀਦਵਾਰ ਬਲਵਿੰਦਰ ਕੁਮਾਰ ਦਾ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ, 'ਆਪ' ਉਮੀਦਵਾਰ ਜਸਟਿਸ ਜੋਰਾ ਸਿੰਘ, ਕਾਂਗਰਸ ਉਮੀਦਵਾਰ ਸੰਤੋਖ ਚੌਧਰੀ ਨਾਲ ਹੈ।


Shyna

Content Editor

Related News