ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਪਾਈ ਵੋਟ

05/19/2019 9:04:45 AM

ਬੇਗੋਵਾਲ (ਰਜਿੰਦਰ) : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਅੱਜ ਪੋਲਿੰਗ ਸ਼ੁਰੂ ਹੁੰਦੇ ਹੀ ਹਲਕਾ ਭੁਲੱਥ 'ਚ ਆਪਣੇ ਰਿਹਾਇਸ਼ੀ ਪਿੰਡ ਬੇਗੋਵਾਲ ਦੇ ਪੋਲਿੰਗ ਬੂਥ 'ਤੇ ਪਹੁੰਚੇ, ਜਿਥੇ ਉਨ੍ਹਾਂ ਆਪਣੀ ਵੋਟ ਦਾ ਇਸਤੇਮਾਲ ਕਰਦੇ ਹੋਏ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਤੇ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਨੂੰ ਵੋਟ ਪਾਈ। ਇਸ ਮੌਕੇ ਗੱਲਬਾਤ ਕਰਦਿਆ ਬੀਬੀ ਜਗੀਰ ਕੌਰ ਨੇ ਕਿਹਾ ਕਿ ਬਹੁਤ ਆਸ ਹੈ ਕਿ ਪੰਜਾਬ ਦੇ ਲੋਕ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨਗੇ। 

ਦੱਸ ਦੇਈਏ ਕਿ ਅਕਾਲੀ-ਭਾਜਪਾ ਖਡੂਰ ਸਾਹਿਬ ਸੀਟ ਤੋਂ ਬੀਬੀ ਜਗੀਰ ਕੌਰ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਇਥੇ ਬੀਬੀ ਜਗੀਰ ਕੌਰ ਦਾ ਮੁਕਾਬਲਾ ਪੀ.ਡੀ.ਏ. ਦੀ ਉਮੀਦਵਾਰ ਪਰਮਜੀਤ ਕੌਰ ਖਾਲੜਾ, ਕਾਂਗਰਸ ਦੀ ਉਮੀਦਵਾਰ ਜਸਬੀਰ ਡਿੰਪਾ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸੰਧੂ ਨਾਲ ਹੈ।  


Baljeet Kaur

Content Editor

Related News