ਖਾਲਸਾ ਦੇ ਭਾਜਪਾ ''ਚ ਸ਼ਾਮਲ ਹੋਣ ''ਤੇ ਦੇਖੋ ਕੀ ਬੋਲੇ ਭਗਵੰਤ ਮਾਨ
Friday, Mar 29, 2019 - 06:24 PM (IST)
ਨਵੀਂ ਦਿੱਲੀ/ਚੰਡੀਗੜ੍ਹ : ਫਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਮੁਅੱਤਲ ਐੱਮ. ਪੀ. ਹਰਿੰਦਰ ਸਿੰਘ ਖਾਲਸਾ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ ਭਗਵੰਤ ਮਾਨ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਅਕਾਲੀ-ਭਾਜਪਾ ਦੇ ਨਾਲ ਸੀ। ਮਾਨ ਨੇ ਕਿਹਾ ਕਿ ਜਿਹੋ ਜਿਹੇ ਦੋਸ਼ ਖਾਲਸਾ ਵਲੋਂ ਉਨ੍ਹਾਂ 'ਤੇ ਲਗਾਏ ਜਾਂਦੇ ਰਹੇ ਹਨ, ਉਹ ਸਿਰਫ ਅਕਾਲੀ-ਭਾਜਪਾ ਦੇ ਲੀਡਰ ਹੀ ਲਗਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦੇ ਕਹਿਣ 'ਤੇ ਹੀ ਖਾਲਸਾ ਮੇਰੇ ਖਿਲਾਫ ਸ਼ਿਕਾਇਤਾਂ ਕਰਦੇ ਸਨ। ਮਾਨ ਦਿੱਲੀ 'ਚ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਸ ਦੇ ਨਾਲ ਹੀ ਮਾਨ ਨੇ ਸਾਫ ਕੀਤਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ 8 ਸੀਟਾਂ 'ਤੇ ਉਮੀਦਵਾਰ ਐਲਾਨ ਚੁੱਕੀ ਹੈ ਅਤੇ ਰਹਿੰਦੀਆਂ 5 ਸੀਟਾਂ 'ਤੇ ਵੀ ਜਲਦ ਐਲਾਨ ਕਰ ਦਿੱਤਾ ਜਾਵੇਗਾ। ਮਾਨ ਨੇ ਕਿਹਾ ਕਿ ਅਪ੍ਰੈਲ ਵਿਚ ਮਨੀਸ਼ ਸਿਸੋਦੀਆ ਪੰਜਾਬ ਆ ਰਹੇ ਹਨ, ਜਿਸ ਤੋਂ ਬਾਅਦ ਬਾਕੀ 5 ਸੀਟਾਂ 'ਤੇ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।