ਆਮ ਆਦਮੀ ਪਾਰਟੀ ਵਲੋਂ ਪਟਿਆਲਾ ਤੇ ਫਿਰੋਜ਼ਪੁਰ ਸੀਟ ''ਤੇ ਉਮੀਦਵਾਰਾਂ ਦਾ ਐਲਾਨ
Saturday, Apr 06, 2019 - 06:01 PM (IST)
ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਪਟਿਆਲਾ ਅਤੇ ਫਿਰੋਜ਼ਪੁਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। 'ਆਪ' ਵਲੋਂ ਪਟਿਆਲਾ ਤੋਂ ਨੀਨਾ ਮਿੱਤਲ ਅਤੇ ਫਿਰੋਜ਼ਪੁਰ ਤੋਂ ਕਿਸਾਨ ਵਿੰਗ ਦੇ ਆਗੂ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਖਬਰ ਦੀ ਪੁਸ਼ਟੀ ਕਰਦਿਆਂ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਹੀ ਉਕਤ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਪਟਿਆਲਾ ਅਤੇ ਫਿਰੋਜ਼ਪੁਰ ਸੀਟ 'ਤੇ ਉਮੀਦਵਾਰਾਂ ਦੇ ਨਾਂ ਦੇ ਐਲਾਨ ਤੋਂ ਬਾਅਦ ਹੁਣ ਤਕ 'ਆਪ' ਵਲੋਂ ਪੰਜਾਬ ਦੀਆਂ 13 'ਚੋਂ 11 ਸੀਟਾਂ 'ਤੇ ਉਮੀਦਵਾਰ ਐਲਾਨ ਦਿੱਤੇ ਗਏ ਹਨ ਜਦਕਿ ਬਠਿੰਡਾ ਅਤੇ ਲੁਧਿਆਣਾ ਲੋਕ ਸਭਾ ਸੀਟ 'ਤੇ ਅਜੇ ਤਕ ਪਾਰਟੀ ਵਲੋਂ ਪੱਤੇ ਨਹੀਂ ਖੋਲ੍ਹੇ ਗਏ ਹਨ।