ਚੋਣਾਂ ਤੋਂ ਪਹਿਲਾਂ ਕੈਪਟਨ ਦੀ ਜਨਤਾ ਨੂੰ ਅਪੀਲ (ਵੀਡੀਓ)

Saturday, May 18, 2019 - 06:45 PM (IST)

ਚੰਡੀਗੜ੍ਹ : ਪੰਜਾਬ ਵਿਚ 19 ਮਈ ਨੂੰ ਪੈਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਨੂੰ ਖਾਸ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਦਾ ਸਹਾਰਾ ਲੈਂਦੇ ਹੋਏ ਜਨਤਾ ਨੂੰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਫੇਸਬੁੱਕ ਪੇਜ 'ਤੇ ਵੀਡੀਓ ਸ਼ੇਅਰ ਕਰਦਿਆਂ ਕੈਪਟਨ ਨੇ ਕਿਹਾ ਕਿ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਉਨ੍ਹਾਂ ਪੰਜਾਬ ਦੇ ਹਰ ਇਕ ਵੋਟਰ ਨੂੰ ਅਪੀਲ ਕੀਤੀ ਕਿ ਉਹ 19 ਮਈ ਨੂੰ ਫੈਸਲਾਕੁੰਨ ਤੌਰ 'ਤੇ ਸਭ ਤੋਂ ਮਹੱਤਵਪੂਰਨ ਲੋਕਤੰਤਰਿਕ ਸ਼ਕਤੀ ਦੀ ਵਰਤੋਂ ਕਰਨ।
ਮੁੱਖ ਮੰਤਰੀ ਨੇ ਕਿਹਾ ਹੈ ਕਿ 19 ਮਈ ਨੂੰ ਲੋਕ ਆਪਣੇ ਘਰਾਂ 'ਚੋਂ ਨਿਕਲਣ ਅਤੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ। ਤੁਹਾਡੀ ਇਕ ਵੋਟ ਦੇਸ਼ ਦਾ ਭਵਿੱਖ ਬਦਲ ਸਕਦੀ ਹੈ ਤੇ ਇਕ ਜ਼ਿੰਮੇਵਾਰ ਨਾਗਰਿਕ ਬਣਦੇ ਹੋਏ 19 ਮਈ ਨੂੰ ਵੋਟ ਪਾਉਣ ਜ਼ਰੂਰ ਜਾਓ।


author

Gurminder Singh

Content Editor

Related News