13 ਲੋਕ ਸਭਾ ਸੀਟਾਂ ਨੂੰ ਲੈ ਕੇ ਲਾਮਬੰਧ ਹੈ ਕਾਂਗਰਸ (ਵੀਡੀਓ)

Friday, Jan 11, 2019 - 06:47 PM (IST)

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ 'ਚ ਪੰਚਾਇਤੀ ਚੋਣਾਂ 'ਚ ਜੇਤੂ ਰਹੇ ਕਾਂਗਰਸ ਦੇ ਉਮੀਦਵਾਰਾਂ ਨੂੰ ਸਨਮਾਨਿਤ ਕਰਨ ਲਈ ਹਲਕੇ ਦੇ ਕਸਬਾ ਕਲਾਨੌਰ 'ਚ ਸਮਾਗਮ ਕਰਵਾਇਆ ਗਿਆ। ਇਸ ਸਮਾਗਮ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਟ੍ਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਅਤੇ ਵਿਧਾਇਕ ਬਰਿੰਦਰਮੀਤ ਪਾਹੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਦੌਰਾਨ ਜਿਥੇ ਜੇਲ ਮੰਤਰੀ ਸੁਖਜਿੰਦਰ ਰੰਧਾਵਾ ਨੇ ਮਹਿਲਾ ਸਰਪੰਚਾਂ ਨੂੰ ਅੱਗੇ ਆ ਕੇ ਆਪਣੇ ਪਿੰਡਾਂ ਦਾ ਵਿਕਾਸ ਕਰਨ ਲਈ ਪ੍ਰੇਰਿਤ ਕੀਤਾ, ਉਥੇ ਹੀ ਸੁਨੀਲ ਜਾਖੜ ਨੇ 2019 ਦੀਆਂ ਚੋਣਾਂ ਦਾ ਬਿਗੁਲ ਵੀ ਵਜਾ ਦਿੱਤਾ। 
ਰੰਧਾਵਾ ਤੇ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਨੂੰ ਲੈ ਕੇ ਲਾਮਬੰਧ ਹੋ ਚੁੱਕੀ ਹੈ।  


author

Gurminder Singh

Content Editor

Related News