ਗੁਰਜੀਤ ਸਿੰਘ ਔਜਲਾ ਨੂੰ ਮਿਲੀਆਂ ਧਮਕੀਆਂ (ਵੀਡੀਓ)
Wednesday, Apr 17, 2019 - 06:53 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਪੁਲਸ ਨੂੰ ਇਸ ਦੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੁਝ ਲੋਕ ਉਨ੍ਹਾਂ ਦੇ ਪੀ. ਏ. ਨੂੰ ਫੋਨ ਕਰਕੇ ਉਮੀਦਵਾਰੀ ਵਾਪਸ ਲੈਣ ਲਈ ਧਮਕਾ ਰਹੇ ਸਨ। ਔਜਲਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਕਰਕੇ ਉਹ ਪ੍ਰਚਾਰ 'ਚ ਰੁੱਝੇ ਹੋਏ ਹਨ ਅਤੇ ਉਨ੍ਹਾਂ ਦਾ ਫੋਨ ਪੀ. ਏ. ਕੋਲ ਹੁੰਦਾ ਹੈ। ਇਸ ਦੌਰਾਨ ਇਕ ਵਿਅਕਤੀ ਵਾਰ-ਵਾਰ ਉਨ੍ਹਾਂ ਨੂੰ ਫੋਨ ਕਰਕੇ ਉਮੀਦਵਾਰੀ ਵਾਪਸ ਲੈਣ ਲਈ ਧਮਕੀਆਂ ਦੇ ਰਿਹਾ ਹੈ। ਔਜਲਾ ਨੇ ਕਿਹਾ ਕਿ ਉਨ੍ਹਾਂ ਧਮਕੀ ਦੇਣ ਵਾਲੇ ਨੂੰ ਸਮਝਾਇਆ ਵੀ ਪਰ ਉਹ ਫਿਰ ਵੀ ਧਮਕੀਆਂ ਦੇ ਰਿਹਾ ਹੈ।
ਫਿਲਹਾਲ ਇਸ ਮਾਮਲੇ ਵਿਚ ਪੁਲਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਧਰ ਸੂਤਰਾਂ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਔਜਲਾ ਨੂੰ ਧਮਕੀਆਂ ਇਕ ਵੱਡੇ ਗੈਂਗ ਦੇ ਮੈਂਬਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ।