ਹਰਸਿਮਰਤ ਕੌਰ ਬਾਦਲ ਨੂੰ ਨਵਜੋਤ ਸਿੱਧੂ ਦਾ ਚੈਲੰਜ

Sunday, Apr 14, 2019 - 06:24 PM (IST)

ਹਰਸਿਮਰਤ ਕੌਰ ਬਾਦਲ ਨੂੰ ਨਵਜੋਤ ਸਿੱਧੂ ਦਾ ਚੈਲੰਜ

ਅੰਮ੍ਰਿਤਸਰ : ਚੰਡੀਗੜ੍ਹ ਤੋਂ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਚੱਲ ਰਹੀ ਨਵਜੋਤ ਕੌਰ ਸਿੱਧੂ ਇਕ ਵਾਰ ਫਿਰ ਮੈਦਾਨ 'ਚ ਡੱਟ ਗਈ ਹੈ। ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਬੀਬੀ ਨਵਜੋਤ ਸਿੱਧੂ ਨੇ ਅੰਮ੍ਰਿਤਸਰ ਦਾ ਈਸਟ ਹਲਕਾ ਸੰਭਾਲਿਆ ਹੈ। ਇਸ ਤੋਂ ਇਲਾਵਾ ਖਡੂਰ ਸਾਹਿਬ ਹਲਕੇ 'ਚ ਵੀ ਚੋਣ ਪ੍ਰਛਾਰ ਦੀ ਜ਼ਿੰਮੇਵਾਰੀ ਨਵਜੋਤ ਕੌਰ ਸਿੱਧੂ ਨੂੰ ਸੌਂਪੀ ਗਈ ਹੈ। ਇਸ ਦੌਰਾਨ ਬੀਬੀ ਸਿੱਧੂ ਨੇ ਹਰਸਿਮਰਤ ਕੌਰ ਬਾਦਲ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜਨ ਦਾ ਚੈਲੰਜ ਵੀ ਕੀਤਾ ਹੈ। ਬੀਬੀ ਸਿੱਧੂ ਨੇ ਕਿਹਾ ਹੈ ਕਿ ਜੇਕਰ ਹਰਸਿਮਰਤ ਕੌਰ ਬਾਦਲ 'ਚ ਹਿੰਮਤ ਹੈ ਤਾਂ ਉਹ ਅੰਮ੍ਰਿਤਸਰ ਤੋਂ ਲੜ ਕੇ ਵਿਖਾਉਣ। ਉਨ੍ਹਾਂ ਕਿਹਾ ਕਿ ਉਹ ਔਜਲਾ ਦੇ ਪਿੱਛੇ ਖੜ੍ਹ ਕੇ ਹੀ ਹਰਸਿਮਰਤ ਦੀ ਜ਼ਮਾਨਤ ਜ਼ਬਤ ਕਰਵਾ ਦੇਣਗੇ।

ਇਸ ਦੌਰਾਨ ਭਾਜਪਾ 'ਤੇ ਹਮਲਾ ਬੋਲਦੇ ਹੋਏ ਸਿੱਧੂ ਨੇ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਪੰਜਾਬ 'ਚ ਪਾਰਟੀ ਦਾ ਬੇੜਾ ਗਰਕ ਕਰ ਦਿੱਤਾ ਹੈ ਜਦਕਿ ਨਵਜੋਤ ਸਿੰਘ ਸਿੱਧੂ ਦੀ 19 ਸੂਬਿਆਂ ਦੇ ਪ੍ਰਧਾਨਾਂ ਨੇ ਚੋਣ ਪ੍ਰਚਾਰ ਲਈ ਮੰਗ ਕੀਤੀ ਹੈ।


author

Gurminder Singh

Content Editor

Related News