ਬੀਬੀ ਪਰਮਜੀਤ ਕੌਰ ਖਾਲੜਾ ਦੇ ਸਮਰਥਨ ''ਤੇ ਟਕਸਾਲੀ ਦਲ ਦਾ ਵੱਡਾ ਬਿਆਨ

Friday, Apr 19, 2019 - 06:22 PM (IST)

ਬੀਬੀ ਪਰਮਜੀਤ ਕੌਰ ਖਾਲੜਾ ਦੇ ਸਮਰਥਨ ''ਤੇ ਟਕਸਾਲੀ ਦਲ ਦਾ ਵੱਡਾ ਬਿਆਨ

ਬਟਾਲਾ : ਅਕਾਲੀ ਦਲ ਟਕਸਾਲੀ ਵਲੋਂ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸਮਰਥਨ ਕਰਨ ਦੇ ਫੈਸਲੇ 'ਤੇ ਸਾਫ ਕੀਤਾ ਹੈ ਕਿ ਉਨ੍ਹਾਂ ਬੀਬੀ ਖਾਲੜਾ ਨੂੰ ਪੰਥਕ ਉਮੀਦਵਾਰ ਵਜੋਂ ਸਮਰਥਨ ਕੀਤਾ ਹੈ ਨਾ ਕਿ ਕਿਸੇ ਪਾਰਟੀ ਵਿਸ਼ੇਸ਼ ਨੂੰ। ਅਕਾਲੀ ਦਲ ਟਕਸਾਲੀ ਦੀ ਸਕੱਤਰ ਜਨਰਲ ਤੇ ਬੁਲਾਰੇ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਬੀਬੀ ਖਾਲੜਾ ਨੂੰ ਵੀ ਚਾਹੀਦੀ ਹੈ ਕਿ ਉਹ ਵੀ ਪੰਥਕ ਉਮੀਦਵਾਰ ਵਜੋਂ ਹੀ ਕੰਮ ਕਰਨ ਅਤੇ ਕਿਸੇ ਪਾਰਟੀ ਜਾਂ ਕਿਸੇ ਇਕ ਧਿਰ ਦੇ ਹੋ ਕੇ ਨਾ ਰਹਿਣ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਕੋਰ ਕਮੇਟੀ ਦੀ ਅਗਲੀ ਮੀਟਿੰਗ ਵਿਚ ਫੈਸਲਾ ਲਵੇਗਾ ਕਿ ਪੰਜਾਬ ਦੀਆਂ ਬਾਕੀ ਸੀਟਾਂ 'ਤੇ ਕਿਸ ਉਮੀਦਵਾਰ ਅਤੇ ਕਿਸ ਪਾਰਟੀ ਦਾ ਸਮਰਥਨ ਕਰਨਾ ਹੈ। 

PunjabKesari
ਬਟਾਲਾ 'ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਜਗਮੀਤ ਬਰਾੜ ਦੇ ਅਕਾਲੀ ਦਲ 'ਚ ਸ਼ਾਮਲ ਹੋਣ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਬਰਾੜ ਨੇ ਕਈ ਪਾਰਟੀਆਂ ਬਦਲੀਆਂ ਤੇ ਹੁਣ ਉਸੇ ਪਾਰਟੀ ਵਿਚ ਸ਼ਾਮਲ ਹੋ ਗਏ, ਜਿਸ ਦੇ ਲੀਡਰਾਂ ਨੂੰ ਉਹ ਆਪਣੇ ਪਿਤਾ ਦਾ ਕਾਤਲ ਦੱਸਦੇ ਸਨ। 
ਸੇਖਵਾਂ ਨੇ ਕਿਹਾ ਕਿ ਅਕਾਲੀ ਦਲ ਬਾਦਲ ਵੱਲੋਂ ਐਲਾਨੀ ਗਈ ਉਮੀਦਵਾਰ ਬੀਬੀ ਜਾਗੀਰ ਕੌਰ ਡੇਰੇ ਦੀ ਸਾਧਵੀ ਤੇ ਕੁੜੀਮਾਰ ਹੈ। ਪੰਥਕ ਸਿਧਾਂਤਾਂ ਮੁਤਾਬਕ ਕੋਈ ਵੀ ਸਿੱਖ ਕੁੜੀਮਾਰ ਨਾਲ ਰਿਸ਼ਤਾ ਨਹੀਂ ਰੱਖਦਾ ਪਰ ਅਕਾਲੀ ਦਲ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾ ਕੇ ਚੋਣ ਮੈਦਾਨ ਵਿਚ ਉਤਾਰ ਰਿਹਾ ਹੈ। ਇਸ ਤੋਂ ਹੀ ਪੰਥਕ ਕਹਾਉਣ ਵਾਲੇ ਅਕਾਲੀ ਦਲ ਬਾਦਲ ਦਾ ਪਤਾ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਨੂੰ ਆਪਣਾ ਉਮੀਦਵਾਰ ਵਾਪਸ ਲੈ ਕੇ ਬੀਬੀ ਪਰਮਜੀਤ ਕੌਰ ਖਾਲੜਾ ਦਾ ਸਮਰਥਨ ਕਰਨਾ ਚਾਹੀਦਾ ਹੈ।


author

Gurminder Singh

Content Editor

Related News