''ਦੇਸ਼ ਦਾ ਕੈਪਟਨ'' ਚੁਣਨ ਲਈ ਕੈਪਟਨ ਤੇ ਪ੍ਰਨੀਤ ਕੌਰ ਨੇ ਪਾਈ ਵੋਟ
Sunday, May 19, 2019 - 05:17 PM (IST)

ਪਟਿਆਲਾ (ਜਸਪ੍ਰੀਤ)—ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 7ਵੇਂ ਅਤੇ ਆਖਰੀ ਗੇੜ ਦੀਆਂ ਵੋਟਾਂ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਦੇਸ਼ ਦੀ 17ਵੀਂ ਲੋਕ ਸਭਾ ਚੋਣਾਂ 'ਚ ਵੱਖੋ-ਵੱਖ ਸੂਬਿਆਂ 'ਚ ਕਈ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਅੱਜ ਪੰਜਾਬ ਦੇ ਮੈਦਾਨ 'ਚ ਉਤਰੇ 278 ਉਮੀਦਵਾਰਾਂ ਦੀ ਕਿਸਮਤ ਈ.ਵੀ.ਐੱਮ ਮਸ਼ੀਨਾਂ 'ਚ ਕੈਦ ਹੋ ਜਾਵੇਗੀ ਅਤੇ 23 ਮਈ ਨੂੰ ਇਨ੍ਹਾਂ ਚੋਣਾਂ ਦੇ ਨਤੀਜੇ ਸਾਹਮਣੇ ਆਉਣਗੇ। ਇਸ ਦੇ ਚੱਲਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਹਲਕਾ ਪਟਿਆਲਾ ਦੀ ਉਮੀਦਵਾਰ ਅਤੇ ਪਤਨੀ ਪ੍ਰਨੀਤ ਨਾਲ ਵੋਟ ਪਾਈ।
ਦੱਸ ਦੇਈਏ ਕਿ ਪ੍ਰਨੀਤ ਕੌਰ ਦਾ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ, ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਵਾਰ ਧਰਮਵੀਰ ਗਾਂਧੀ ਅਤੇ 'ਆਪ' ਉਮੀਦਵਾਰ ਨੀਨਾ ਮਿੱਤਲ ਨਾਲ ਹੋ ਰਿਹਾ ਹੈ।