ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਫਿਰੋਜ਼ਪੁਰ ਤੋਂ ਐਲਾਨਿਆ ਉਮੀਦਵਾਰ

Saturday, Mar 30, 2019 - 07:08 PM (IST)

ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਫਿਰੋਜ਼ਪੁਰ ਤੋਂ ਐਲਾਨਿਆ ਉਮੀਦਵਾਰ

ਚੰਡੀਗੜ੍ਹ : ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਹੰਸ ਰਾਜ ਗੋਲਡਨ ਨੂੰ ਫਿਰੋਜ਼ਪੁਰ ਸੀਟ ਤੋਂ ਉਮੀਦਵਾਰ ਐਲਾਨਿਆ ਹੈ। ਹੰਸ ਰਾਜ ਗੋਲਡਨ ਸੀ. ਪੀ. ਆਈ. (ਕਮਿਊਨਿਸਟ ਪਾਰਟੀ ਆਫ ਇੰਡੀਆ) ਵਲੋਂ ਚੋਣ ਲੜਨਗੇ। ਇਸ ਗੱਲ ਦਾ ਐਲਾਨ ਚੰਡੀਗੜ੍ਹ ਵਿਖੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਲੀਡਰਾਂ ਨੇ ਮੀਟਿੰਗ ਦੌਰਾਨ ਕੀਤਾ। ਇਸ ਤੋਂ ਇਲਾਵਾ ਜਮਹੂਰੀ ਗਠਜੋੜ ਵਲੋਂ ਆਮ ਆਦਮੀ ਪਾਰਟੀ ਦੇ ਸਾਬਕਾ ਲੀਡਰ ਜੱਸੀ ਜਸਰਾਜ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਜੱਸੀ ਜਸਰਾਜ ਲੋਕ ਇਨਸਾਫ ਪਾਰਟੀ ਦੇ ਬੈਨਰ ਹੇਠ ਚੋਣ ਲੜਨਗੇ। 
ਫਿਲਹਾਲ ਫਿਰੋਜ਼ਪੁਰ ਸੀਟ 'ਤੇ ਅਜੇ ਤਕ ਕਿਸੇ ਵੀ ਪਾਰਟੀ ਵਲੋਂ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਕਾਂਗਰਸ ਵਲੋਂ ਸ਼ੇਰ ਸਿੰਘ ਘੁਬਾਇਆ ਦੇ ਨਾਂ 'ਤੇ ਚਰਚਾ ਕੀਤੀ ਜਾ ਰਹੀ ਹੈ ਜਦਕਿ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਫਿਰੋਜ਼ਪੁਰ ਸੀਟ 'ਤੇ ਉਤਾਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।


author

Gurminder Singh

Content Editor

Related News