ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਅੰਮ੍ਰਿਤਸਰ ਤੋਂ ਐਲਾਨਿਆ ਆਖਰੀ ਉਮੀਦਵਾਰ

4/12/2019 5:11:12 PM

ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਅੰਮ੍ਰਿਤਸਰ ਤੋਂ ਬੀਬੀ ਦਸਵਿੰਦਰ ਕੌਰ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦਸਵਿੰਦਰ ਕੌਰ ਸੀ. ਪੀ. ਆਈ. (ਭਾਰਤੀ ਕਮਿਊਨਿਸਟ ਪਾਰਟੀ) ਵਲੋਂ ਅੰਮ੍ਰਿਤਸਰ ਦੇ ਚੋਣ ਮੈਦਾਨ ਵਿਚ ਉਤਾਰੇ ਗਏ ਹਨ। ਇਸ ਦੇ ਨਾਲ ਹੀ ਹਮਖਿਆਲੀ ਧਿਰਾਂ ਵਲੋਂ ਬਣਾਏ ਗਏ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਲੋਂ ਪੰਜਾਬ ਦੀਆਂ 13 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 

PunjabKesari
ਦੂਜੇ ਪਾਸੇ ਅੰਮ੍ਰਿਤਸਰ ਸੰਸਦੀ ਹਲਕੇ 'ਤੇ ਦੋਵੇਂ ਰਿਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਵਲੋਂ ਅਜੇ ਤਕ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਜਦਕਿ ਆਮ ਆਦਮੀ ਪਾਰਟੀ ਕਈ ਮਹੀਨੇ ਪਹਿਲਾਂ ਹੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਤੋਂ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ। 
ਮੈਦਾਨ ਵਿਚ ਉਤਰਦੇ ਹੀ ਬੀਬੀ ਦਸਵਿੰਦਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖੇ ਨਿਸ਼ਾਨੇ ਲਗਾਏ। ਬੀਬੀ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਤਾਂ ਕੀਤੇ ਪਰ ਨੌਜਵਾਨਾਂ ਰੁਜ਼ਗਾਰ ਦੇਣ ਦਾ ਥਾਂ 'ਤੇ ਜਮੈਟੋ 'ਤੇ ਲਗਾ ਦਿੱਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਲੋਕ ਸਭਾ ਚੋਣਾਂ ਵਿਚ ਪੀ. ਡੀ. ਏ. ਦੀ ਜਿੱਤ ਦਾ ਦਾਅਵਾ ਠੋਕਿਆ ਹੈ।


Gurminder Singh

Edited By Gurminder Singh