ਬੀਬੀ ਖਾਲੜਾ ਲਈ ਖਹਿਰਾ ਨੇ ਟਕਸਾਲੀਆਂ ਅੱਗੇ ਜੋੜੇ ਹੱਥ (ਵੀਡੀਓ)
Saturday, Mar 16, 2019 - 06:24 PM (IST)
ਚੰਡੀਗੜ੍ਹ : ਪੰਜਾਬ ਏਕਤਾ ਪਾਰਟੀ ਦੇ ਲੀਡਰ ਅਤੇ ਡੈਮੋਕ੍ਰੇਟਿਕ ਅਲਾਇੰਸ ਦੇ ਮੈਂਬਰ ਸੁਖਪਾਲ ਖਹਿਰਾ ਨੇ ਗਠਜੋੜ ਤੋਂ ਵੱਖ ਹੋਏ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਬੀਬੀ ਪਰਜਮੀਤ ਕੌਰ ਖਾਲੜਾ ਖਿਲਾਫ ਖਡੂਰ ਸਾਹਿਬ ਤੋਂ ਉਤਾਰੇ ਉਮੀਦਵਾਰ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ। ਖਹਿਰਾ ਨੇ ਕਿਹਾ ਕਿ ਇਨਸਾਨੀਅਤ ਦੇ ਨਾਤੇ ਅਕਾਲੀ ਦਲ ਟਕਸਾਲੀ ਨੂੰ ਬੀਬੀ ਖਾਲੜਾ ਦਾ ਵਿਰੋਧ ਕਰਨ ਦੀ ਬਜਾਏ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਮੁੜ ਡੈਮੋਕ੍ਰੇਟਿਕ ਅਲਾਇੰਸ ਦਾ ਹਿੱਸਾ ਬਣਨ ਲਈ ਕਿਹਾ ਹੈ, ਉਨ੍ਹਾਂ ਕਿਹਾ ਕਿ ਟਕਸਾਲੀਆਂ ਨੂੰ ਖਡੂਰ ਸਾਹਿਬ ਦੀ ਜਗ੍ਹਾ 'ਤੇ ਕੋਈ ਹੋਰ ਸੀਟ ਦੇਣ ਦੀ ਪੇਸ਼ਕਸ਼ ਕੀਤੀ ਹੈ।
ਇਸ ਦੇ ਨਾਲ ਹੀ ਸੁਖਪਾਲ ਖਹਿਰਾ ਨੇ ਕਿਹਾ ਕਿ ਬੀਬੀ ਖਾਲੜਾ ਸ਼ਹੀਦਾਂ ਦੇ ਪਰਿਵਾਰ ਨਾਲ ਸੰਬੰਧ ਰੱਖਦੇ ਹਨ ਅਤੇ ਲੋਕ ਉਨ੍ਹਾਂ ਨੂੰ ਜਿਤਾ ਕੇ ਬੀਬੀ ਜਗੀਰ ਕੌਰ ਦੀ ਜ਼ਮਾਨਤ ਜ਼ਬਤ ਕਰਵਾਉਣਗੇ।