ਅਕਾਲੀ ਦਲ ਨੇ ਸੰਗਰੂਰ ਤੋਂ ਐਲਾਨਿਆ ਉਮੀਦਵਾਰ

Friday, Apr 05, 2019 - 06:02 PM (IST)

ਅਕਾਲੀ ਦਲ ਨੇ ਸੰਗਰੂਰ ਤੋਂ ਐਲਾਨਿਆ ਉਮੀਦਵਾਰ

ਚੰਡੀਗੜ੍ਹ/ਸੰਗਰੂਰ (ਵੈੱਬ ਡੈਸਕ) : ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਲੋਕ ਸਭਾ ਹਲਕਾ ਸੰਗਰੂਰ ਤੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਪਹਿਲਾਂ ਸੰਗਰੂਰ ਲੋਕ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ, ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਲੋਂ ਸਾਬਕਾ 'ਆਪ' ਆਗੂ ਅਤੇ ਮਸ਼ਹੂਰ ਗਾਇਕ ਜੱਸੀ ਜਸਰਾਜ ਅਤੇ ਅਕਾਲੀ ਦਲ ਟਕਸਾਲੀ ਵਲੋਂ ਰਾਜਦੇਵ ਸਿੰਘ ਖਾਲਸਾ ਦੇ ਨਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। 
ਇਕ ਪਾਸੇ ਜਿਥੇ ਸਾਰੀਆਂ ਪਾਰਟੀਆਂ ਵਲੋਂ ਸੰਗਰੂਰ ਸੀਟ 'ਤੇ ਉਮੀਦਵਾਰ ਐਲਾਨ ਦਿੱਤੇ ਗਏ ਹਨ, ਉਥੇ ਹੀ ਦੂਜੇ ਪਾਸੇ ਹਾਕਮ ਧਿਰ ਕਾਂਗਰਸ ਵਲੋਂ ਅਜੇ ਤਕ ਇਸ ਸੀਟ 'ਤੇ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ।


author

Gurminder Singh

Content Editor

Related News