ਸ੍ਰੀ ਅਨੰਦਪੁਰ ਸਾਹਿਬ 'ਚ ਕਾਂਗਰਸ ਦੇ ਮੁਨੀਸ਼ ਤਿਵਾੜੀ 46795 ਵੋਟਾਂ ਨਾਲ ਜੇਤੂ
Thursday, May 23, 2019 - 06:09 PM (IST)

ਸ੍ਰੀ ਅਨੰਦਪੁਰ ਸਾਹਿਬ : 19 ਮਈ ਨੂੰ ਪਈਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਤੱਕ ਦੇ ਰੁਝਾਨਾਂ ਵਿਚ ਕਾਂਗਰਸ ਦੇ ਮੁਨੀਸ਼ ਤਿਵਾੜੀ 46795 ਵੋਟਾਂ ਦੇ ਫਰਕ ਨਾਲ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਹਰਾ ਕੇ ਜੇਤੂ ਰਹੇ ਹਨ। ਕਾਂਗਰਸ ਦੇ ਮੁਨੀਸ਼ ਤਿਵਾੜੀ 421779 ਵੋਟਾਂ ਪਈਆਂ ਹਨ ਜਦਕਿ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ 374984 ਵੋਟਾਂ 'ਤੇ ਰਹੇ।
ਇਸ ਤੋਂ ਇਲਾਵਾ ਪੀ. ਡੀ. ਏ. ਦੇ ਬਿਕਰਮ ਸਿੰਘ ਸੋਢੀ ਨੂੰ 140870 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ ਜਦਕਿ ਆਮ ਆਦਮੀ ਪਾਰਟੀ ਦੇ ਨਰਿੰਦਰ ਸ਼ੇਰਗਿੱਲ ਨੂੰ 52002 ਵੋਟਾਂ ਪਈਆਂ।