ਫਿਰੋਜ਼ਪੁਰ ''ਚ ਬੰਪਰ ਜਿੱਤ ਮਿਲਣ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਐਲਾਨ

Friday, May 24, 2019 - 06:26 PM (IST)

ਫਿਰੋਜ਼ਪੁਰ ''ਚ ਬੰਪਰ ਜਿੱਤ ਮਿਲਣ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਐਲਾਨ

ਫਿਰੋਜ਼ਪੁਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਤੋਂ ਬੰਪਰ ਜਿੱਤ ਮਿਲਣ ਤੋਂ ਬਾਅਦ ਵੱਡਾ ਐਲਾਨ ਕੀਤਾ ਹੈ। ਸੁਖਬੀਰ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਫਿਰੋਜ਼ਪੁਰ ਦੇ ਲੋਕਾਂ ਨੇ ਉਨ੍ਹਾਂ ਨੂੰ ਸੂਬੇ 'ਚ ਸਭ ਤੋਂ ਵੱਡੀ ਜਿੱਤ ਦਿਵਾਈ ਹੈ, ਇਸ ਲਈ ਉਹ ਜਨਤਾ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਉਮੀਦ ਨਾਲ ਲੋਕਾਂ ਨੇ ਉਨ੍ਹਾਂ ਨੂੰ ਪਾਰਲੀਮੈਂਟ ਭੇਜਿਆ ਹੈ, ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਸੁਖਬੀਰ ਨੇ ਕਿਹਾ ਕਿ ਉਹ ਫਿਰੋਜ਼ਪੁਰ ਨੂੰ ਪੰਜਾਬ 'ਚੋਂ ਨੰਬਰ ਇਕ ਹਲਕਾ ਬਨਾਉਣਗੇ। ਸੁਖਬੀਰ ਨੇ ਕਿਹਾ ਕਿ ਫਿਰੋਜ਼ਪੁਰ ਹਲਕੇ ਅਤੇ ਸਰਹੱਦੀ ਇਲਾਕੇ 'ਚ ਮੁੱਢਲੀਆਂ ਸਹੂਲਤਾਂ ਅਤੇ ਸਿੱਖਿਆ ਖੇਤਰ 'ਚ ਵੱਡੇ ਵਿਕਾਸ ਦੀ ਲੋੜ ਹੈ, ਜਿਸ ਨੂੰ ਉਹ ਹਰ ਹਾਲਤ ਵਿਚ ਪੂਰਾ ਕਰਨਗੇ। 
ਇਸ ਦੇ ਨਾਲ ਹੀ ਕਾਂਗਰਸ ਨੂੰ ਮਿਲੀ 8 ਸੀਟਾਂ 'ਤੇ ਜਿੱਤ 'ਤੇ ਸੁਖਬੀਰ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਹੋਣ ਕਾਰਨ ਕਾਂਗਰਸ ਨੇ ਧੱਕੇਸ਼ਾਹੀ ਕੀਤੀ ਹੈ। ਸੁਖਬੀਰ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਅਤੇ ਹੋਰ ਅਮਲੇ 'ਤੇ ਦਬਾਅ ਹੋਣ ਦਾ ਫਾਇਦਾ ਵੀ ਕਾਂਗਰਸ ਨੂੰ ਮਿਲਿਆ ਹੈ ਪਰ ਇਸ ਦੇ ਬਾਵਜੂਦ ਪੰਜਾਬ ਵਿਚ ਅਕਾਲੀ-ਭਾਜਪਾ ਦੀ ਵੋਟ ਫੀਸਦ 'ਤੇ ਵਾਧਾ ਹੋਇਆ ਹੈ। ਜਦਕਿ ਆਮ ਆਦਮੀ ਪਾਰਟੀ ਦਾ ਤਾਂ ਸੁਪੜਾ ਹੀ ਸਾਫ ਹੋ ਗਿਆ ਹੈ।


author

Gurminder Singh

Content Editor

Related News