ਪੰਜਾਬ ਵਿਚ ਸਭ ਤੋਂ ਵੱਧ ਵੋਟਾਂ ਨਾਲ ਸੁਖਬੀਰ ਬਾਦਲ ਜੇਤੂ
Thursday, May 23, 2019 - 06:11 PM (IST)

ਫਿਰੋਜ਼ਪੁਰ : 19 ਮਈ ਨੂੰ ਪਈਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਦਿੱਤਾ ਗਿਆ ਹੈ। ਲੋਕ ਸਭਾ ਚੋਣਾਂ ਵਿਚ ਸੁਖਬੀਰ ਬਾਦਲ ਨੇ ਇਤਿਹਾਸ ਸਿਰਜ ਕੇ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਨੂੰ 197008 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਹੈ। ਇਥੇ ਇਹ ਵੀ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਵਿਚ ਸੂਬੇ ਭਰ ਵਿਚੋਂ ਸੁਖਬੀਰ ਬਾਦਲ ਦੀ ਇਹ ਸਭ ਤੋਂ ਵੱਡੀ ਜਿੱਤ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 625950 ਵੋਟਾਂ ਪਈਆਂ ਸੀ ਜਦਕਿ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ 428942 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ ਕਾਕਾ ਸਰਾਂ 31000 ਵੋਟਾਂ ਨਾਲ ਤੀਜੇ ਨੰਬਰ 'ਤੇ ਜਦਕਿ ਪੀ. ਡੀ. ਏ. ਦੇ ਹੰਸਰਾਜ ਗੋਲਡਨ 25864 ਵੋਟਾਂ ਨਾਲ ਚੌਥੇ ਨੰਬਰ 'ਤੇ ਰਹੇ ਹਨ।