ਸੁਖਪਾਲ ਖਹਿਰਾ ਵਲੋਂ ''ਪੰਜਾਬੀ ਏਕਤਾ ਪਾਰਟੀ'' ਦਾ ਐਲਾਨ

01/07/2019 7:16:13 PM

ਚੰਡੀਗੜ੍ਹ : ਆਮ ਆਦਮੀ ਪਾਰਟੀ 'ਚੋਂ ਅਸਤੀਫਾ ਦੇਣ ਤੋਂ ਇਕ ਦਿਨ ਬਾਅਦ ਹੀ ਸੁਖਪਾਲ ਖਹਿਰਾ ਨੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਖਹਿਰਾ ਵਲੋਂ ਇਸ ਪਾਰਟੀ ਦਾ ਨਾਂ 'ਪੰਜਾਬੀ ਏਕਤਾ ਪਾਰਟੀ' ਰੱਖਿਆ ਗਿਆ ਹੈ। ਸੂਤਰਾਂ ਮੁਤਾਬਕ ਖਹਿਰਾ ਵਲੋਂ ਨਵੀਂ ਪਾਰਟੀ ਦੇ ਰਜਿਸਟਰੇਸ਼ਨ ਲਈ ਚੋਣ ਕਮਿਸ਼ਨ ਕੋਲ ਅਰਜ਼ੀ ਭੇਜ ਦਿੱਤੀ ਗਈ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਸੁਖਪਾਲ ਖਹਿਰਾ 'ਪੰਜਾਬੀ ਏਕਤਾ ਪਾਰਟੀ' ਦੇ ਬੈਨਰ 'ਤੇ ਹੀ ਪੰਜਾਬ ਦੀ ਸਾਰੀਆਂ ਲੋਕ ਸਭਾ ਚੋਣਾਂ ਲੜ ਸਕਦੇ ਹਨ।


Gurminder Singh

Content Editor

Related News