ਖਡੂਰ ਸਾਹਿਬ ’ਚ ਟਕਸਾਲੀਆਂ ਦੇ ਫੈਸਲੇ ਨੇ ਬਦਲੇ ਸਿਆਸੀ ਸਮੀਕਰਣ

04/16/2019 6:56:33 PM

ਚੰਡੀਗੜ੍ਹ : ਟਕਸਾਲੀਆਂ ਵਲੋਂ ਉਮੀਦਵਾਰ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਖਡੂਰ ਸਾਹਿਬ ਲੋਕ ਸਭਾ ਸੀਟ ’ਤੇ ਮੁਕਾਬਲਾ ਹੋਰ ਵੀ ਦਿਲਚਸਪ ਹੋ ਗਿਆ ਹੈ। ਲੋਕ ਸਭਾ ਚੋਣਾਂ ਦੇ ਐਨ ਮੌਕੇ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਵਾਪਸ ਲੈਣ ਅਤੇ ਪੀ. ਡੀ. ਏ. ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ (ਪਤਨੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ) ਦੀ ਹਮਾਇਤ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ’ਚ ਨਵੇਂ ਸਿਆਸੀ ਸਮੀਕਰਣ ਪੈਦਾ ਹੋ ਗਏ ਹਨ। ਅਕਾਲੀ ਦਲ ਟਕਸਾਲੀ ਦਾ ਕਹਿਣਾ ਹੈ ਕਿ ਉਨ੍ਹਾਂ ਇਹ ਫੈਸਲਾ ਜਸਵੰਤ ਸਿੰਘ ਖਾਲੜਾ ਤੇ ਬੀਬੀ ਪਰਮਜੀਤ ਕੌਰ ਖਾਲੜਾ ਦੀ ਕੌਮ ਪ੍ਰਤੀ ਕੀਤੀ ਸੇਵਾ ਨੂੰ ਦੇਖਦੇ ਹੋਏ ਲਿਆ ਹੈ। ਇਸ ਦੇ ਨਾਲ ਉਨ੍ਹਾਂ ਦਾ ਕਹਿਣਾ ਹੈ ਕਿ ਪੰਥਕ ਵੋਟ ਨਾ ਵੰਡੇ ਇਸ ਲਈ ਵੀ ਉਨ੍ਹਾਂ ਵਲੋਂ ਇਹ ਕਦਮ ਚੁੱਕਿਆ ਗਿਆ ਹੈ। ਪੰਥਕ ਹਲਕੇ ਖਡੂਰ ਸਾਹਿਬ ’ਤੇ ਅਕਾਲੀ ਦਲ ਵਲੋਂ ਬੀਬੀ ਜਗੀਰ ਕੌਰ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ ਜਦਕਿ ਕਾਂਗਰਸ ਵਲੋਂ ਜਸਬੀਰ ਸਿੰਘ ਡਿੰਪਾ ਮੈਦਾਨ ’ਚ ਹਨ। 
ਦੂਜੇ ਪਾਸੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਇਸ ਵੱਡੇ ਫੈਸਲੇ ਤੋਂ ਪੰਜਾਬ ’ਚ ਨਵੇਂ ਸਿਰਿਓਂ ਤੀਜਾ ਫਰੰਟ ਬਣਨ ਦੇ ਆਸਾਰ ਵੀ ਮੁੜ ਬਣ ਗਏ ਹਨ। ਖਬਰਾਂ ਇਹ ਵੀ ਹਨ ਕਿ ਕਈ ਲੀਡਰਾਂ ਨੇ ਤਾਂ ਮੁੜ ਤੋਂ ਤੀਜਾ ਮੰਚ ਉਸਾਰਨ ਲਈ ਭ¤ਜ ਦੌੜ ਸ਼ੁਰੂ ਕਰ ਦਿ¤ਤੀ ਹੈ ਅਤੇ ਅਪੀਲਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਜਥੇਦਾਰ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਾਥੀਆਂ ਵ¤ਲੋਂ ਖਡੂਰ ਸਾਹਿਬ ਵਿਚ ਬੀਬੀ ਪਰਮਜੀਤ ਕੌਰ ਖਾਲੜਾ ਦੀ ਹਮਾਇਤ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਖਹਿਰਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਗ¤ਠਜੋੜ ਨੂੰ ਹਰਾਉਣ ਲਈ ਪੰਜਾਬ ਵਿਚ ਸਾਰੀਆਂ ਸੀਟਾਂ ’ਤੇ ਸਿਰਫ਼ ਇਕ ਹੀ ਉਮੀਦਵਾਰ ਦੀ ਹਮਾਇਤ ਕਰਨ ਦਾ ਨਿਰਣਾ ਲਿਆ ਜਾਵੇ। ਖਹਿਰਾ ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਅਪਲੋਡ ਕਰਕੇ ਕਿਹਾ ਕਿ ਟਕਸਾਲੀਆਂ ਨੇ ਬੀਬੀ ਖਾਲੜਾ ਨੂੰ ਹਮਾਇਤ ਦੇ ਕੇ ਸ਼ਲਾਘਾਯੋਗ ਕਦਮ ਪੁੱਟਿਆ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਵਿਚ ਬੀਬੀ ਜਗੀਰ ਕੌਰ ਦੀ ਜ਼ਮਾਨਤ ਜ਼ਬਤ ਕਰਵਾ ਕੇ ਅਕਾਲੀ ਦਲ ਦੇ ਸਾਰੇ ਭੁਲੇਖੇ ਦੂਰ ਕੀਤੇ ਜਾਣਗੇ।
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕ¤ਤਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਨੇ ਖਡੂਰ ਸਾਹਿਬ ‘ਚੋਂ ਭਾਰਤੀ ਫੌਜ ਦੇ ਸਾਬਕਾ ਮੁਖੀ ਜਨਰਲ ਜੇਜੇ ਸਿੰਘ ਨੂੰ ਚੋਣ ਮੈਦਾਨ ਤੋਂ ਹਟਾ ਕੇ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸਮਰਥਨ ਦੇਣ ਲਈ ਜਥੇਦਾਰ ਬ੍ਰਹਮਪੁਰਾ ਅਤੇ ਸਮੁ¤ਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਸੁਖਪਾਲ ਖਹਿਰਾ ਨੂੰ ਵੀ ਅਪੀਲ ਕੀਤੀ ਕਿ ਹੁਣ ਉਹ ਵੀ ਫਰਾਖ਼ਦਿਲੀ ਦਿਖਾਉਂਦੇ ਹੋਏ ਪੰਜਾਬ ਭਰ ਵਿ¤ਚ ਟਕਸਾਲੀ ਦਲ ਦੇ ਮੁਕਾਬਲੇ ਆਪਣਾ ਕੋਈ ਉਮੀਦਵਾਰ ਖੜ੍ਹਾ ਨਾ ਕਰਨ। ਉਨ੍ਹਾਂ ਕਿਹਾ ਕਿ ਟਕਸਾਲੀ ਦਲ, ਪੰਜਾਬ ਏਕਤਾ ਪਾਰਟੀ ਸਮੇਤ ਸਾਰੀਆਂ ਹਮਖ਼ਿਆਲੀ ਪਾਰਟੀਆਂ ਨੂੰ ਪੰਜਾਬ ਵਿ¤ਚ ਤੀਜਾ ਫਰੰਟ ਬਣਾਉਣ ਲਈ ਨਵੇਂ ਸਿਰਿਓਂ ਸਾਂਝੇ ਉਪਰਾਲੇ ਕਰਨੇ ਚਾਹੀਦੇ ਹਨ।


Gurminder Singh

Content Editor

Related News