ਲੋਕ ਸਭਾ ਚੋਣਾਂ 2024 : EVM ਮਸ਼ੀਨਾਂ ਤੇ ਚੋਣ ਸਮੱਗਰੀ ਲੈ ਕੇ ਸਟਾਫ਼ ਪੋਲਿੰਗ ਬੂਥਾਂ ਲਈ ਹੋਇਆ ਰਵਾਨਾ

Friday, May 31, 2024 - 05:28 PM (IST)

ਲੋਕ ਸਭਾ ਚੋਣਾਂ 2024  : EVM ਮਸ਼ੀਨਾਂ ਤੇ ਚੋਣ ਸਮੱਗਰੀ ਲੈ ਕੇ ਸਟਾਫ਼ ਪੋਲਿੰਗ ਬੂਥਾਂ ਲਈ ਹੋਇਆ ਰਵਾਨਾ

ਨਵਾਂਸ਼ਹਿਰ(ਮਨੋਰੰਜਨ)- ਈ. ਵੀ. ਐੱਮ. ਮਸ਼ੀਨਾਂ ਅਤੇ ਚੋਣ ਸਮੱਗਰੀ ਲੈ ਕੇ ਸਟਾਫ਼ ਪੋਲਿੰਗ ਬੂਥਾਂ ਲਈ ਰਵਾਨਾ ਹੋ ਗਿਆ ਹੈ। 1 ਜੂਨ ਨੂੰ ਜ਼ਿਲ੍ਹੇ ਦੇ ਕੁੱਲ 4 ਲੱਖ 95 ਹਜਾਰ 183 ਵੋਟਰ 615 ਪੋਲਿੰਗ ਬੂਥਾਂ ‘ਤੇ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਅਤੇ ਵੋਟ ਪਾਉਣ ਦਾ ਸਮਾਂ ਸਵੇਰੇ 07:00 ਵਜੇ ਤੋਂ ਸ਼ਾਮ 06:00 ਵਜੇ ਤੱਕ ਹੋਵੇਗਾ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਨ ਉਪਰੰਤ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਰਦ ਵੋਟਰ 2 ਲੱਖ 56 ਹਜ਼ਾਰ 435 ਅਤੇ ਮਹਿਲਾਵਾਂ ਵੋਟਰ 2 ਲੱਖ 38 ਹਜ਼ਾਰ 729 ਅਤੇ ਥਰਡਜੈਂਡਰ ਦੇ 19 ਵੋਟਰ ਹਨ। ਇਸ ਤੋਂ ਇਲਾਵਾ 18 ਤੋਂ 19 ਸਾਲ ਦੀ ਉਮਰ ਦੇ 14 ਹਜ਼ਾਰ 002 ਵੋਟਰ, ਪੀ. ਡਬਲਯੂ. ਡੀ ਵੋਟਰਾਂ ਦੀ ਸੰਖਿਆ 5132 ਅਤੇ 85 ਸਾਲ ਤੋਂ ਵੱਧ ਉਮਰ ਦੇ 4561, ਐੱਨ. ਆਰ. ਆਈ. ਵੋਟਰ 256 ਅਤੇ 1298 ਸਰਵਿਸ ਵੋਟਰ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ 615 ਪੋਲਿੰਗ ਬੂਥ ਬਣਾਏ ਹਨ, ਹਲਕਾ ਬੰਗਾ ‘ਚ 201, ਨਵਾਂਸ਼ਹਿਰ ‘ਚ 217 ਅਤੇ ਬਲਾਚੌਰ ‘ਚ 197 ਪੋਲਿੰਗ ਬੂਥ ਹਨ। ਇਸ ਤੋਂ ਇਲਾਵਾ 170 ਪੋਲਿੰਗ ਬੂਥ ਸਵੇਦਨਸ਼ੀਲ ਘੋਸ਼ਿਤ ਕੀਤੇ ਗਏ ਹਨ ਅਤੇ 3 ਪਿੰਕ, 1 ਪੀ.ਡਬਲਿਯੂ.ਡੀ ਅਤੇ 30 ਮਾਡਲ ਪੋਲਿੰਗ ਬੂਥ ਬਣਾਏ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - Fact Check: ਜੈ ਸ਼ਾਹ ਤੇ ਉਰਵਸ਼ੀ ਦੇ ਭਰਾ ਦੀ ਤਸਵੀਰ ਪਾਕਿ ਸੈਨਾ ਦੇ ਸਾਬਕਾ ਮੁਖੀ ਦੇ ਪੁੱਤ ਨਾਲ ਜੋੜ ਕੇ ਵਾਇਰਲ

PunjabKesari

ਜ਼ਿਲ੍ਹਾ ਚੋਣ ਅਫ਼ਸਰ ਕਿਹਾ ਕਿ ਵੋਟਰ ਦੀ ਸਹੂਲਤ ਲਈ ਪੋਲਿੰਗ ਬੂਥਾਂ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਇਸ ਬਾਰ ਵੋਟਿੰਗ ਪ੍ਰਤੀਸ਼ਤ 75 ਫੀਸਦੀ ਤੋਂ ਪਾਰ ਹੋਣ ਦਾ ਟੀਚਾ ਮਿਥਿਆ ਗਿਆ ਹੈ। ਵੋਟਰਾਂ ਨੂੰ ਅਕਰਸ਼ਿਤ ਕਰਨ ਲਈ ਰਾਹੋਂ ਵਿਖੇ ਪੋਲਿੰਗ ਬੂਥ ਨੂੰ 'ਮਿਸਟਰ ਇੰਡੀਆ' ਫ਼ਿਲਮ ਦੇ ਥੀਮ ‘ਤੇ ਆਧਾਰਿਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਫ਼ਿਲਮ ਦੇ ਕਲਾਕਾਰ ਜਿਹੜੇ ਕਿ ਅਮਰੇਸ਼ ਪੁਰੀ ਜੋ ਕਿ ਇਥੋ ਦੇ ਰਹਿਣ ਵਾਲੇ ਸਨ ਅਤੇ ਇਸੇ ਸਕੂਲ 'ਚੋਂ ਪੜ੍ਹ ਕੇ ਮੁਬੰਈ ਵਿਖੇ ਫ਼ਿਲਮ ਇੰਡਸਟਰੀ 'ਚ ਗਏ। ਉਨ੍ਹਾਂ ਦੀ ਯਾਦ 'ਚ ਬਣਾਏ ਇਸ ਪੋਲਿੰਗ ਬੂਥ 'ਚ ਜਦੋਂ ਵੋਟਿੰਗ ਹੋਵੇਗੀ ਤਾਂ ਉਸ ਦੇ ਬਾਅਦ ਅਨਾਊਂਸਮੈਂਟ ਹੋਵੇਗੀ ਕਿ ਬੋਗੈਬੋ ਖੁਸ਼ ਹੁਇਆ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਪਿੰਡ 'ਚ ਬੈਟਲ ਆਫ ਲੋਂਗੋਵਾਲ ਦੇ ਥੀਮ ‘ਤੇ ਆਧਾਰਿਤ ਪੋਲਿੰਗ ਬੂਥ ਬਣਾਇਆ ਗਿਆ ਹੈ, ਜਿਸ 'ਚ ਵਲੰਟੀਅਰ ਫੌਜ ਦੀ ਵਰਦੀ ਪਾਉਣਗੇ, ਫੌਜ ਦੀਆਂ ਗੱਡੀਆਂ ਵੀ ਉੱਥੇ ਰੱਖੀਆ ਗਈਆਂ ਹਨ ਅਤੇ ਬੰਕਰ ਵੀ ਬਣਾਏ ਗਏ ਹਨ ਤਾਂ ਜੋ ਵੋਟਰਾਂ ਲਈ ਇਹ ਖਿੱਚ ਦਾ ਕੇਂਦਰ ਬਣੇ ਅਤੇ ਉਹ ਵੱਧ ਤੋਂ ਵੱਧ ਤਦਾਦ 'ਚ ਵੋਟ ਪਾਉਣ ਲਈ ਪੋਲਿੰਗ ਬੂਥਾਂ ‘ਤੇ ਜਾਣ।

ਇਹ ਖ਼ਬਰ ਵੀ ਪੜ੍ਹੋ - ਯੋਗੀ ਦੇ ਗੜ੍ਹ ’ਚ ਦਿਲਚਸਪ ਮੁਕਾਬਲਾ, ਸਿੱਧੀ ਲੜਾਈ ਹੀਰੋ ਬਨਾਮ ਹੀਰੋਇਨ

PunjabKesari

ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਭਾਵੇਂ ਗਰਮੀ ਬਹੁਤ ਜਿਆਦਾ ਹੈ ਪਰ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥ ‘ਤੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਵੋਟ ਪਾਉਣ 'ਚ ਕਿਸੇ ਵੀ ਤਰ੍ਹਾਂ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਨਵਾਂ ਵੋਟਿੰਗ ਐਪ ਰਾਹੀਂ ਵੋਟਰਾਂ ਨੂੰ ਵੋਟਿੰਗ ਲਈ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਮਿਲੇਗੀ ਅਤੇ ਉਹ ਆਪਣੀ ਸਹੂਲਤ ਅਨੁਸਾਰ ਵੋਟਿੰਗ ਵਾਸਤੇ ਪੋਲਿੰਗ ਬੂਥਾਂ ‘ਤੇ ਜ਼ਰੂਰ ਆਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ‘ਤੇ ਕੂਲਰ, ਠੰਡੇ ਪਾਣੀ/ਸ਼ਰਬਤ ਵਾਲੇ ਪਾਣੀ, ਟੈਂਟ ਆਦਿ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਪੋਲਿੰਗ ਬੂਥਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਬਾਹਰੋ ਵੀ ਸੁਰੱਖਿਆ ਫੌਰਸਾ ਆਈਆ ਹਨ। ਉਨ੍ਹਾਂ ਕਿਹਾ ਕਿ ਸਾਡਾ ਜ਼ਿਲ੍ਹਾ ਬਹੁਤ ਸ਼ਾਂਤ ਜ਼ਿਲ੍ਹਾ ਹੈ ਅਤੇ ਇਸ ਜ਼ਿਲ੍ਹੇ 'ਚ ਪਿਛਲੀਆਂ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਹੈ। ਉਨ੍ਹਾਂ ਕਿਹਾ ਕਿ ਇਸ ਬਾਰ ਵੀ ਵੋਟਿੰਗ ਦਾ ਕੰਮ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਮੁਕੰਮਲ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News