ਚੰਡੀਗੜ੍ਹ ਲੋਕ ਸਭਾ ਸੀਟ ਲਈ 'ਆਪ' ਵਲੋਂ ਹਰਮੋਹਨ ਧਵਨ ਦੇ ਨਾਂ ਦਾ ਐਲਾਨ

01/20/2019 7:13:30 PM

ਬਰਨਾਲਾ : ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਤੋਂ ਹਰਮੋਹਨ ਧਵਨ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਹਰਮੋਹਨ ਧਵਨ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਵੀ ਰਹਿ ਚੁੱਕੇ ਹਨ। ਚੰਡੀਗੜ੍ਹ ਤੋਂ ਹਰਮੋਹਨ ਧਵਨ ਦੇ ਨਾਂ ਦਾ ਐਲਾਨ ਬਰਨਾਲਾ ਵਿਖੇ ਅਰਵਿੰਦ ਕੇਜਰੀਵਾਲ ਦੀ ਰੈਲੀ ਦੌਰਾਨ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵਲੋਂ ਕੀਤਾ ਗਿਆ । ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਸੰਗਰੂਰ, ਫਰੀਦਕੋਟ, ਸ੍ਰੀ ਆਨੰਦਪੁਰ ਸਾਹਿਬ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਹਰਮੋਨ ਧਵਨ ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਰਹਿ ਚੁੱਕੇ ਹਨ। ਧਵਨ ਨੇ 18 ਨਵੰਬਰ ਨੂੰ ਭਾਜਪਾ ਦੇ ਕਮਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦੇ ਝਾੜੂ ਨੂੰ ਫੜ ਲਿਆ ਸੀ।

Gurminder Singh

This news is Content Editor Gurminder Singh