ਲੋਕ ਸਭਾ ਚੋਣਾਂ: ਕੈਪਟਨ ਵਲੋਂ ਵਿਧਾਇਕਾਂ ਨੂੰ ਤਿਆਰੀ ਵੱਟਣ ਦੇ ਹੁਕਮ

01/12/2019 12:28:49 PM

ਪਟਿਆਲਾ (ਰਾਜੇਸ਼)—ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਆਪਣੀ ਪਟਿਆਲਾ ਸਥਿਤ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵਿਖੇ ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਕਾਂਗਰਸ ਪਾਰਟੀ ਦੇ ਵਿਧਾਇਕਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਅਗਾਮੀ ਲੋਕ ਸਭਾ  ਚੋਣਾਂ ਲਈ ਤਿਆਰ-ਬਰ-ਤਿਆਰ ਰਹਿਣ ਦਾ ਸੱਦਾ ਦਿੱਤਾ ਹੈ।

ਇਸ ਮੌਕੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪ੍ਰਨੀਤ ਕੌਰ, ਪਟਿਆਲਾ ਦਿਹਾਤੀ ਤੋਂ ਵਿਧਾਇਕ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ, ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸ਼ੁਤਰਾਣਾ ਤੋਂ ਵਿਧਾਇਕ ਨਿਰਮਲ ਸਿੰਘ, ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਬੱਸੀ ਪਠਾਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ., ਪੀ. ਆਰ. ਟੀ. ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾ, ਮੇਅਰ ਸੰਜੀਵ ਸ਼ਰਮਾ ਬਿੱਟੂ ਸਮੇਤ ਜ਼ਿਲਾ ਕਾਂਗਰਸ ਸ਼ਹਿਰੀ ਪ੍ਰਧਾਨ ਦੇ ਕੇ. ਕੇ. ਮਲਹੋਤਰਾ ਅਤੇ ਹੋਰ ਆਗੂ ਮੌਜੂਦ ਸਨ।

ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰ-ਬਰ-ਤਿਆਰ ਰਹਿਣ ਲਈ ਆਖਦਿਆਂ ਕਿਹਾ ਕਿ ਦੇਸ਼ 'ਚ ਬਦਲ ਰਹੇ ਮਾਹੌਲ ਦੇ ਮੱਦੇਨਜ਼ਰ ਮੋਦੀ ਸਰਕਾਰ ਨੂੰ ਚਲਦਾ ਕਰਨਾ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਬਣਾਉਣਾ ਸਮੇਂ ਦੀ ਲੋੜ ਬਣ ਗਿਆ ਹੈ। ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਉਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਦੀਆਂ ਮੁਸ਼ਕਲਾਂ ਅਤੇ ਅਹਿਮ ਮੁੱਦਿਆਂ ਬਾਰੇ ਵੀ ਚਰਚਾ ਕੀਤੀ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ।

Shyna

This news is Content Editor Shyna