ਸਮਾਣਾ ਵਿਖੇ ਹੋਈ ਝੜਪ ਦੇ ਪਿੱਛੇ ਅਕਾਲੀ ਦਲ ਦਾ ਹੱਥ : ਪ੍ਰਨੀਤ ਕੌਰ

Friday, May 10, 2019 - 04:12 PM (IST)

ਸਮਾਣਾ ਵਿਖੇ ਹੋਈ ਝੜਪ ਦੇ ਪਿੱਛੇ ਅਕਾਲੀ ਦਲ ਦਾ ਹੱਥ : ਪ੍ਰਨੀਤ ਕੌਰ

ਪਟਿਆਲਾ (ਰਾਹੁਲ) - ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ, ਉਵੇਂ ਹੀ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਤੇਜ ਕਰ ਦਿੱਤਾ ਗਿਆ ਹੈ। ਲੋਕ ਸਭਾ ਹਲਕਾ ਪਟਿਆਲਾ ਦੀ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਵਲੋਂ ਨਾਭਾ ਹਲਕੇ ਦੇ ਪਿੰਡਾਂ 'ਚ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਸਾਥ ਦੇਣ ਲਈ ਕੈਬਨਿਟ ਮੰਤਰੀ ਬ੍ਰਹਮ ਮਹਿਦਰਾ ਵਿਸ਼ੇਸ਼ ਤੌਰ 'ਤੇ ਮੌਜੂਦ ਹਨ। ਬੀਤੇ ਦਿਨ ਸਮਾਣਾ ਵਿਖੇ ਕਾਂਗਰਸੀਆਂ ਅਤੇ ਅਕਾਲੀ ਦਲ 'ਚ ਹੋਈ ਝੜਪ ਦੇ ਬਾਰੇ ਪ੍ਰਨੀਤ ਕੌਰ ਨੇ ਕਿਹਾ ਕਿ ਮੇਰੇ ਪ੍ਰੋਗਰਾਮ ਤੋਂ ਬਾਅਦ ਹੋਈ ਇਸ ਘਟਨਾ ਦੇ ਪਿੱਛੇ ਅਕਾਲੀ ਦਲ ਦਾ ਹੱਥ ਹੈ। ਜਦ ਅਸੀਂ ਉਨ੍ਹਾਂ ਦੀਆਂ ਰੈਲੀਆਂ 'ਚ ਹੁਲੱੜ ਬਾਜ਼ੀ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਵੀ ਅਜਿਹਾ ਨਹੀਂ ਕਰਨਾ ਚਾਹੀਦਾ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮੋਦੀ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਮੋਦੀ ਵਲੋਂ ਪੰਜਾਬ 'ਚ ਜੋ ਪ੍ਰਚਾਰ ਕੀਤਾ ਜਾ ਰਿਹਾ ਹੈ, ਉਸ ਦਾ ਕਿਸੇ ਨੂੰ ਕੋਈ ਫਰਕ ਨਹੀਂ ਪੈਦਾ, ਕਿਉਂਕਿ ਪਹਿਲਾਂ ਗੱਲ ਹੋਰ ਸੀ ਅਤੇ ਹੁਣ ਹੋਰ ਹੈ। ਸੁਖਬੀਰ ਬਾਦਲ ਦੇ ਬੱਚਿਆਂ ਵਲੋਂ ਚੋਣ ਪ੍ਰਚਾਰ ਕਰਨ 'ਤੇ ਪ੍ਰਨੀਤ ਕੌਰ ਨੇ ਕਿਹਾ ਕਿ ਜੇਕਰ ਉਨ੍ਹਾਂ ਬੱਚਿਆਂ ਦੀ ਸਿਆਸਤ 'ਚ ਦਿਲਚਸਪੀ ਹੈ ਤਾਂ ਇਹ ਬਹੁਤ ਵਧੀਆ ਗੱਲ ਹੈ।


author

rajwinder kaur

Content Editor

Related News