ਲੋਕ ਸਭਾ ਚੋਣਾਂ ਲੜਨ ਲਈ ਕਾਂਗਰਸ ''ਚ ਲੱਗੀ ਹੋੜ, 13 ਸੀਟਾਂ ''ਤੇ 160 ਦਾਅਦੇਵਾਰੀਆਂ

02/09/2019 6:51:29 PM

ਚੰਡੀਗੜ੍ਹ : ਹੁਣ ਜਦੋਂ ਲੋਕ ਸਭਾ ਚੋਣਾਂ ਵਿਚ ਅੰਦਾਜਨ ਦੋ ਕੁ ਮਹੀਨਿਆਂ ਦਾ ਸਮਾਂ ਹੀ ਬਾਕੀ ਰਹਿ ਗਿਆ ਹੈ ਤਾਂ ਵੱਖ-ਵੱਖ ਲੀਡਰਾਂ ਵਲੋਂ ਵੱਖ-ਵੱਖ ਹਲਕਿਆਂ 'ਤੇ ਆਪਣੀਆਂ ਦਾਅਵੇਦਾਰੀਆਂ ਪੇਸ਼ ਕੀਤੀਆਂ ਜਾ ਰਹੀਆਂ ਹਨ। ਦਾਅਵੇਦਾਰੀਆਂ ਪੇਸ਼ ਕਰਨ ਦੀ ਸਭ ਤੋਂ ਵੱਧ ਹੋੜ ਸੱਤਾਧਾਰੀ ਕਾਂਗਰਸ ਪਾਰਟੀ ਵਿਚ ਲੱਗੀ ਹੋਈ ਹੈ। ਸੂਤਰਾਂ ਮੁਤਾਬਕ ਸ਼ੁੱਕਰਵਾਰ ਤੱਕ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਸੂਬਾ ਕਾਂਗਰਸ ਵਿਚ ਲਗਭਗ 160 ਦਾਅਵੇਦਾਰੀਆਂ ਪੇਸ਼ ਕੀਤੀਆਂ ਜਾ ਚੁੱਕੀਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਅਜੇ ਵੀ ਕੁਝ ਆਗੂਆਂ ਵਲੋਂ ਆਪਣੀਆਂ ਦਾਅਵੇਦਾਰੀਆਂ ਪੇਸ਼ ਕੀਤੀਆਂ ਜਾ ਸਕਦੀਆਂ ਹਨ ਜਿਸ ਦੇ ਚੱਲਦੇ ਪਾਰਟੀ 10 ਫਰਵਰੀ ਤਕ ਇਨ੍ਹਾਂ ਨਾਮਜ਼ਦਗੀਆਂ 'ਤੇ ਵਿਚਾਰ ਕਰ ਸਕਦੀ ਹੈ। 

PunjabKesari
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਸਣੇ ਪੰਜਾਬ ਇਕਾਈ ਦੇ ਕਈ ਸੀਨੀਅਰ ਲੀਡਰ ਲੋਕ ਸਭਾ ਚੋਣਾਂ ਦੀ ਰਣਨੀਤੀ ਅਤੇ ਉਮੀਦਵਾਰਾਂ ਦੇ ਐਲਾਨ ਸੰਬੰਧੀ ਵਿਚਾਰ ਵਿਟਾਂਦਰੇ ਲਈ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਚੁੱਕੇ ਹਨ। ਉਂਝ ਪੰਜਾਬ ਇਕਾਈ ਵਲੋਂ ਸੂਬੇ ਦੀ 13 ਲੋਕ ਸਭਾ ਸੀਟਾਂ ਦੀ ਪ੍ਰਤੀਕਿਰਿਆ ਹਾਸਲ ਕਰਨ ਲਈ ਬੈਠਕਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਤੇ ਗੁਰਦਾਸਪੁਰ ਦੇ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਸੀਨੀਅਰ ਆਗੂਆਂ ਨਾਲ ਬੈਠਕ ਵੀ ਕੀਤੀ। ਖਬਰ ਇਹ ਵੀ ਹੈ ਕਿ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਤੇ ਗੁਰਦਾਸਪੁਰ ਲੋਕ ਸਭਾ ਸੀਟਾਂ 'ਤੇ ਪਾਰਟੀ ਮੌਜੂਦਾ ਸੰਸਦ ਮੈਂਬਰਾਂ ਨੂੰ ਹੀ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ।


Gurminder Singh

Content Editor

Related News