ਲੋਕ ਸਭਾ ਚੋਣਾਂ : ਸਿਆਸੀ ਪਾਰਟੀਆਂ ਲਈ 'ਮੁੱਛ' ਦਾ ਸਵਾਲ ਹੋਣਗੀਆਂ ਇਹ 'ਹੌਟ ਸੀਟਾਂ'

03/11/2019 6:35:33 PM

ਜਲੰਧਰ : ਲੋਕ ਸਭਾ ਚੋਣਾਂ 2019 ਲਈ ਚੋਣ ਕਮਿਸ਼ਨ ਨੇ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਐਲਾਨ ਨਾਲ ਜਿੱਥੇ ਦੇਸ਼ ਭਰ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਉਥੇ ਹੀ ਸਿਆਸੀ ਪਾਰਟੀਆਂ ਵੀ ਪੱਬਾਂ ਭਾਰ ਹੋ ਗਈਆਂ ਹਨ। ਦੂਜੇ ਪਾਸੇ ਪੰਜਾਬ ਦੀਆਂ ਚਾਰ ਹੌਟ ਸੀਟਾਂ ਅਜਿਹੀਆਂ ਹਨ ਜਿਹੜੀਆਂ ਸਿਆਸੀ ਪਾਰਟੀਆਂ ਲਈ ਮੁੱਛ ਦਾ ਸਵਾਲ ਹੋਣਗੀਆਂ। ਉਂਝ ਤਾਂ ਸੂਬੇ ਦੀਆਂ ਸਾਰੀਆਂ 13 ਸੀਟਾਂ ਅਹਿਮ ਹਨ ਪਰ ਇਨ੍ਹਾਂ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਪਟਿਆਲਾ ਅਤੇ ਬਠਿੰਡਾ ਅਜਿਹੀਆਂ ਸੀਟਾਂ ਹਨ ਜਿਹੜੀਆਂ ਸਿਆਸੀ ਧਿਰਾਂ ਦਾ ਭਵਿੱਖ ਤੈਅ ਕਰਨਗੀਆਂ। 
ਇਹ ਚਾਰ ਸੀਟਾਂ ਇਸ ਲਈ ਵੀ ਅਹਿਮ ਹਨ ਕਿਉਂਕਿ ਇਥੇ ਸਾਰੀਆਂ ਧਿਰਾਂ ਦੇ ਦਿੱਗਜ ਲੀਡਰ ਮੈਦਾਨ ਵਿਚ ਹਨ। ਕਾਂਗਰਸ ਪਾਰਟੀ ਦੇ ਸੂਤਰਾਂ ਮੁਤਾਬਕ ਅੰਮ੍ਰਿਤਸਰ ਸੀਟ 'ਤੇ ਕਾਂਗਰਸ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਮੈਦਾਨ ਵਿਚ ਉਤਾਰਨ ਦੀ ਤਿਆਰੀ ਕਰ ਰਹੀ ਹੈ। ਜੇਕਰ ਉਨ੍ਹਾਂ ਨੂੰ ਪਾਰਟੀ ਮੈਦਾਨ 'ਚ ਉਤਾਰਦੀ ਹੈ ਤਾਂ ਇਸ ਸੀਟ 'ਤੇ ਮੁਕਾਬਲਾ ਕਾਫੀ ਦਿਲਚਸਪ ਹੋਵੇਗਾ।
ਗੁਰਦਾਸਪੁਰ ਸੀਟ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਸਾਹਮਣੇ ਜੇਕਰ ਵਿਨੋਦ ਖਾਨਾ ਦੇ ਬੇਟੇ ਅਕਸ਼ੈ ਖੰਨਾ ਜਾਂ ਉਨ੍ਹਾਂ ਦੀ ਪਤਨੀ ਕਵਿਤਾ ਖੰਨਾ ਨੂੰ ਟਿਕਟ ਮਿਲਦੀ ਹੈ ਤਾਂ ਵੀ ਮੁਕਾਬਲਾ ਕਾਫੀ ਦਿਲਚਸਪ ਹੋਵੇਗਾ। ਬਠਿੰਡਾ ਸੀਟ 'ਤੇ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਸਾਂਸਦ ਹਨ। ਇਸ ਸੀਟ 'ਤੇ ਸਾਰਿਆਂ ਦੀਆਂ ਨਜ਼ਰਾਂ ਹੋਣਗੀਆਂ। 
ਪਟਿਆਲਾ ਸੀਟ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਮੈਦਾਨ ਵਿਚ ਹਨ। ਕੈਪਟਨ ਅਮਰਿੰਦਰ ਸਿੰਘ ਲਈ ਇਹ ਸੀਟ ਮੁੱਛ ਦਾ ਸਵਾਲ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਸੀਟ ਤੋਂ ਮਹਾਰਾਣੀ ਪ੍ਰਨੀਤ ਕੌਰ ਨੂੰ ਉਤਾਰਿਆ ਜਾ ਸਕਦਾ ਹੈ। ਅਜਿਹੇ ਵਿਚ ਇਹ ਸੀਟ ਵੀ ਹੌਟ ਮੰਨੀ ਜਾ ਰਹੀ ਹੈ। 


Gurminder Singh

Content Editor

Related News