ਲੋਕ ਸਭਾ ਚੋਣਾਂ ਦੌਰਾਨ ਆਸਮਾਨੀ ਚੜ੍ਹਿਆ ਸਿਆਸੀ ਪਾਰਾ, ''ਉਧਾਰ'' ਦੇ ਉਮੀਦਵਾਰਾਂ ਦੀ ਬੋਲ ਰਹੀ ''ਤੂਤੀ''
Thursday, Apr 18, 2024 - 12:51 AM (IST)
ਲੁਧਿਆਣਾ (ਮੁੱਲਾਂਪੁਰੀ)- ਪੰਜਾਬ ’ਚ ਲੋਕ ਸਭਾ ਚੋਣਾਂ ਕਾਰਨ ਪਿਛਲੇ 15 ਦਿਨਾਂ ਤੋਂ ਵੱਖ-ਵੱਖ ਪਾਰਟੀਆਂ ’ਚ ਛੋਟੇ-ਵੱਡੇ ਨੇਤਾਵਾਂ ਦਾ ਆਉਣਾ-ਜਾਣਾ ਭਾਵ ਪਾਰਟੀਆਂ ਬਦਲਣ ਦਾ ਸਿਲਸਿਲਾ ਚਲਦਾ ਆ ਰਿਹਾ ਹੈ, ਜਿਸ ਕਾਰਨ ਹੁਣ ਸਿਆਸੀ ਹਲਕਿਆਂ ’ਚ ਚਰਚਾ ਛਿੜ ਗਈ ਹੈ। ਪੰਜਾਬ ’ਚ ਸ਼ਾਮਲ ਕੀਤੇ ਭਾਵ ਵੱਖ-ਵੱਖ ਪਾਰਟੀਆਂ ਨੇ ਜੋ ਉਮੀਦਵਾਰ ਉਧਾਰ ਲੈ ਕੇ ਮੈਦਾਨ ’ਚ ਉਤਾਰੇ ਹਨ, ਹੁਣ ਉਨ੍ਹਾਂ ਦੀ ਖੂਬ ਤੂਤੀ ਬੋਲ ਰਹੀ ਹੈ।
ਭਾਜਪਾ ਨੇ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਮਹਾਰਾਣੀ ਪਰਨੀਤ ਕੌਰ ਨੂੰ ਕਾਂਗਰਸ ਤੋਂ ਉਧਾਰੇ ਲੈ ਕੇ ਉਮੀਦਵਾਰ ਬਣਾਇਆ ਹੈ। ਹੁਣ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ’ਚੋਂ ਸਾਬਕਾ ਮੰਤਰੀ ਸ. ਮਲੂਕਾ ਦੀ ਨੂੰਹ ਪਰਮਪਾਲ ਕੌਰ ਨੂੰ ਬਠਿੰਡੇ ਤੋਂ, ਅਕਾਲੀ ਦਲ ਦੀ ਟਿਕਟ ’ਤੇ ਐੱਮ.ਐੱਲ.ਏ. ਰਹੇ ਮਨਜੀਤ ਸਿੰਘ ਮੰਨੇ ਨੂੰ ਖਡੂਰ ਸਾਹਿਬ ਤੋਂ ਤੇ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਟਿਕਟ ਦੇ ਕੇ ਮੈਦਾਨ ’ਚ ਉਤਾਰ ਦਿੱਤਾ ਹੈ।
ਇਹ ਵੀ ਪੜ੍ਹੋ- ਭਾਜਪਾ ਦੇ ਪੋਸਟਰ 'ਚ ਬੇਅੰਤ ਸਿੰਘ ਦੀ ਤਸਵੀਰ ਦੇਖ ਕੇ ਰਾਜਾ ਵੜਿੰਗ ਨੇ ਬਿੱਟੂ 'ਤੇ ਕੱਸਿਆ ਤੰਜ, ਕਿਹਾ-''ਤੁਸੀਂ ਆਪ ਤਾਂ...''
ਇਸੇ ਤਰ੍ਹਾਂ ਕਾਂਗਰਸ ਵੀ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਐੱਮ.ਪੀ. ਧਰਮਵੀਰ ਗਾਂਧੀ ਨੂੰ ਉਮੀਦਵਾਰ ਬਣਾਉਣ ’ਚ ਪਿੱਛੇ ਨਹੀਂ ਰਹੀ, ਜਦਕਿ ਆਮ ਆਦਮੀ ਪਾਰਟੀ ਨੇ ਤਾਂ ਕਾਂਗਰਸ ਦੇ ਮੌਜੂਦਾ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ, ਗੁਰਪ੍ਰੀਤ ਸਿੰਘ ਜੀ.ਪੀ. ਨੂੰ ਫਤਿਹਗੜ੍ਹ ਸਾਹਿਬ ਤੋਂ ਅਤੇ ਅਕਾਲੀ ਦਲ ਤੋਂ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂ ਨੂੰ ਜਲੰਧਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਵੀ ਸ੍ਰੀ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਭਾਜਪਾ ’ਚ ਮੰਤਰੀ ਰਹੇ ਅਨਿਲ ਜੋਸ਼ੀ ਨੂੰ ਪਿਛਲੇ ਸਮੇਂ ਸ਼ਾਮਲ ਕੀਤਾ ਸੀ, ਹੁਣ ਉਨ੍ਹਾਂ ਨੂੰ ਟਿਕਟ ਦੇ ਕੇ ਨਵਾਜ਼ ਦਿੱਤਾ ਹੈ ਅਤੇ ਆਪਣਾ ਉਧਾਰ ਵਾਲਾ ਉਮੀਦਵਾਰ ਖੜ੍ਹਾ ਕਰ ਦਿੱਤਾ ਹੈ। ਬਾਕੀ ਹੁਣ ਦੇਖਦੇ ਹਾਂ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਰਹਿੰਦੇ ਹਲਕਿਆਂ ’ਚ ਆਪਣੀ ਪਾਰਟੀ ਦੇ ਉਮੀਦਵਾਰ ਖੜ੍ਹੇ ਕਰਦੇ ਹਨ ਜਾਂ ਫਿਰ ਉਧਾਰਪੁਣੇ ’ਚ ਪੈਂਦੇ ਹਨ।
ਇਹ ਵੀ ਪੜ੍ਹੋ- ਭਾਜਪਾ ਦੇ ਪੋਸਟਰ 'ਚ ਬੇਅੰਤ ਸਿੰਘ ਦੀ ਤਸਵੀਰ ਆਉਣ ਤੋਂ ਬਾਅਦ ਰਾਜਾ ਵੜਿੰਗ ਤੇ ਰਵਨੀਤ ਬਿੱਟੂ 'ਚ ਛਿੜੀ 'ਟਵੀਟ ਵਾਰ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e