ਦਿਲਚਸਪ ਪਹਿਲੂ : ਪੰਜਾਬ ਦੀਆਂ 3 ਸੀਟਾਂ 'ਤੇ ਉਤਰੇ ਉਮੀਦਵਾਰ ਨਹੀਂ ਹਨ ਮੌਜੂਦਾ ਜਾਂ ਸਾਬਕਾ MP

05/24/2024 10:06:00 PM

ਲੁਧਿਆਣਾ (ਹਿਤੇਸ਼)- ਲੋਕ ਸਭਾ ਚੋਣਾਂ ਦੌਰਾਨ ਪੰਜਾਬ ਨੂੰ ਲੈ ਕੇ ਇਕ ਤੋਂ ਬਾਅਦ ਇਕ ਕਈ ਦਿਲਚਸਪ ਪਹਿਲੂ ਸਾਹਮਣੇ ਆ ਰਹੇ ਹਨ, ਜਿਨ੍ਹਾਂ ਅਨੁਸਾਰ ਕਈ ਸੀਟਾਂ 'ਤੇ ਮੌਜੂਦਾ ਸਾਂਸਦ ਦੁਬਾਰਾ ਕਿਸਮਤ ਅਜ਼ਮਾ ਰਹੇ ਹਨ, ਉੱਥੇ ਹੀ 3 ਸੀਟਾਂ 'ਤੇ ਐਲਾਨੇ ਗਏ ਉਮੀਦਵਾਰ ਅਜਿਹੇ ਵੀ ਹਨ, ਜੋ ਮੌਜੂਦਾ ਜਾਂ ਸਾਬਕਾ ਸੰਸਦ ਮੈਂਬਰ ਵੀ ਨਹੀਂ ਹਨ।

ਇਨ੍ਹਾਂ ਉਮੀਦਵਾਰਾਂ 'ਚ ਗੁਰਦਾਸਪੁਰ, ਹੁਸ਼ਿਆਰਪੁਰ ਤੇ ਖਡੂਰ ਸਾਹਿਬ ਹਲਕੇ ਸ਼ਾਮਲ ਹਨ, ਜਿੱਥੋਂ ਮੌਜੂਦਾ ਐੱਮ.ਪੀ. ਸੰਨੀ ਦਿਓਲ, ਸੋਮ ਪ੍ਰਕਾਸ਼ ਤੇ ਜਸਬੀਰ ਸਿੰਘ ਡਿੰਪਾ ਇਸ ਵਾਰ ਲੋਕ ਸਭਾ ਚੋਣਾਂ ਨਹੀਂ ਲੜ ਰਹੇ। ਜਿੱਥੋਂ ਤੱਕ ਹੁਸ਼ਿਆਰਪੁਰ ਹਲਕੇ ਦੀ ਗੱਲ ਹੈ, ਤਾਂ ਉੱਥੋਂ ਭਾਜਪਾ ਨੇ ਇਸ ਵਾਰ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਮੈਦਾਨ 'ਚ ਉਤਾਰਿਆ ਹੈ। ਇਸ ਤੋਂ ਇਲਾਵਾ ਗੁਰਦਾਸਪੁਰ ਤੇ ਖਡੂਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰਾਂ ਦਾ ਕੋਈ ਵੀ ਪਰਿਵਾਰਕ ਮੈਂਬਰ ਇਸ ਵਾਰ ਚੋਣਾਂ ਨਹੀਂ ਲੜ ਰਿਹਾ। 

ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਆ ਰਹੇ ਪਰਿਵਾਰ ਨਾਲ ਵਾਪਰ ਗਿਆ ਭਾਣਾ, 4 ਸਾਲਾ ਮਾਸੂਮ ਸਣੇ 2 ਦੀ ਹੋ ਗਈ ਮੌਤ

ਪੰਜਾਬ 'ਚ 3 ਐੱਸ.ਸੀ. ਸੀਟਾਂ ਹਨ, ਜਿੱਥੋਂ ਮੌਜੂਦਾ ਸੰਸਦ ਮੈਂਬਰ ਇਸ ਵਾਰ ਲੋਕ ਸਭਾ ਚੋਣਾਂ ਨਹੀਂ ਲੜ ਰਹੇ, ਇਨ੍ਹਾਂ 'ਚ ਫਿਰੋਜ਼ਪੁਰ, ਆਨੰਦਪੁਰ ਸਾਹਿਬ ਤੇ ਫਰੀਦਕੋਟ ਸ਼ਾਮਲ ਹਨ। ਜਿੱਥੇ ਤੱਕ ਫਿਰੋਜ਼ਪੁਰ ਦਾ ਸਵਾਲ ਹੈ, ਉੱਥੋਂ ਦੇ ਮੌਜੂਦਾ ਐੱਮ.ਪੀ. ਸੁਖਬੀਰ ਸਿੰਘ ਬਾਦਲ ਨੇ ਇਸ ਵਾਰ ਲੋਕ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਉੱਥੇ ਹੀ ਫਰੀਦਕੋਟ ਤੋਂ ਮੌਜੂਦਾ ਸੰਸਦ ਮੈਂਬਰ ਮੁਹੰਮਦ ਸਦੀਕ ਨੂੰ ਇਸ ਵਾਰ ਕਾਂਗਰਸ ਨੇ ਟਿਕਟ ਨਹੀਂ ਦਿੱਤੀ। 

ਇਸ ਤੋਂ ਇਲਾਵਾ ਆਨੰਦਪੁਰ ਸਾਹਿਬ ਤੋਂ ਮੌਜੂਦਾ ਐੱਮ.ਪੀ. ਮਨੀਸ਼ ਤਿਵਾੜੀ ਨੂੰ ਕਾਂਗਰਸ ਨੇ ਇਸ ਵਾਰ ਚੰਡੀਗੜ ਤੋਂ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਤਿੰਨਾਂ ਸੀਟਾਂ 'ਤੇ ਬਾਕੀ ਪਾਰਟੀਆਂ ਵੱਲੋਂ ਮੌਜੂਦਾ ਤੇ ਸਾਬਕਾ ਐੱਮ.ਪੀਜ਼ ਨੂੰ ਮੈਦਾਨ 'ਤੇ ਉਤਾਰਿਆ ਗਿਆ ਹੈ। ਇਨ੍ਹਾਂ 'ਚ ਫਰੀਦਕੋਟ ਤੋਂ ਭਾਜਪਾ ਦੇ ਹੰਸ ਰਾਜ ਹੰਸ, ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਵਿਜੈ ਇੰਦਰ ਸਿੰਗਲਾ ਤੇ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਫਿਰੋਜ਼ਪੁਰ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਦੇ ਨਾਂ ਸ਼ਾਮਲ ਹਨ। 

ਇਹ ਵੀ ਪੜ੍ਹੋ- ਦੇਖ ਲਓ ਇਸ਼ਕ 'ਚ ਅੰਨ੍ਹਿਆਂ ਦਾ ਹਾਲ ! ਖ਼ੁਦਕੁਸ਼ੀ ਦੀ ਧਮਕੀ ਦੇ ਕੇ 15 ਸਾਲਾ ਕੁੜੀ ਨੇ ਕਰਵਾਇਆ ਪ੍ਰੇਮੀ ਨਾਲ ਵਿਆਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News