ਵੋਟਿੰਗ ਪ੍ਰਕਿਰਿਆ ਮੁਕੰਮਲ, ਕਪੂਰਥਲਾ 'ਚ ਕੁੱਲ 52.19 ਫ਼ੀਸਦੀ ਹੋਈ ਵੋਟਿੰਗ

Saturday, Jun 01, 2024 - 10:23 PM (IST)

ਕਪੂਰਥਲਾ (ਮਹਾਜਨ)- ਲੋਕ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਹ ਪ੍ਰਕਿਰਿਆ 6 ਵਜੇ ਤੱਕ ਜਾਰੀ ਰਹੀ। ਇਸ ਦੌਰਾਨ ਕਪੂਰਥਲਾ ਵਿਚ ਕੁੱਲ੍ਹ 52.19 ਫ਼ੀਸਦੀ ਵੋਟਿੰਗ ਹੋਈ। ਸੁਲਤਾਨਪੁਰ ਲੋਧੀ ਵਿਚ 60.30 ਫ਼ੀਸਦੀ, ਭੁਲੱਥ ਵਿਚ 47.50 ਫ਼ੀਸਦੀ, ਫਗਵਾੜਾ ਵਿਚ 51.40 ਫ਼ੀਸਦੀ ਵੋਟਿੰਗ ਹੋਈ ਹੈ। ਦੱਸ ਦੇਈਏ ਕਿ ਕਪੂਰਥਲਾ ਵਿਚ ਕੁੱਲ੍ਹ 791 ਪੋਲਿੰਗ ਬੂਥ ਬਣਾਏ ਗਏ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੈਬਕਾਸਟਿੰਗ ਕੰਟਰੋਲ ਰੂਮ ਸਥਾਪਤ ਕਰਕੇ ਜ਼ਿਲ੍ਹੇ ਦੇ ਸਾਰੇ 791 ਪੋਲਿੰਗ ਸਟੇਸ਼ਨਾਂ ’ਤੇ ਤਿੱਖੀ ਨਜ਼ਰ ਰੱਖੀ ਗਈ। ਉਨ੍ਹਾਂ ਦੱਸਿਆ ਕਿ 835 ਕੈਮਰਿਆਂ ਦੀ ਨਿਗਰਾਨੀ ਵਾਲਾ ਇਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ। ਵੋਟਰਾਂ ਦੇ ਨਾਲ-ਨਾਲ ਚੋਣ ਅਮਲੇ ਦੀ ਸਹੂਲਤ ਲਈ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।

ਇਹ ਵੀ ਪੜ੍ਹੋ-  ਨੀਟੂ ਸ਼ਟਰਾਂਵਾਲਾ ਨੇ ਪਰਿਵਾਰ ਸਮੇਤ ਪਾਈ ਵੋਟ, ਆਪਣੀ ਜਿੱਤ ਪੱਕੀ ਹੋਣ ਦਾ ਕੀਤਾ ਦਾਅਵਾ

ਡੀ. ਸੀ. ਵੱਲੋਂ ਚੋਣ ਅਮਲੇ ਨੂੰ ਪੂਰੀ ਲਗਨ, ਤਨਦੇਹੀ ਅਤੇ ਸਾਵਧਾਨੀ ਨਾਲ ਚੋਣ ਡਿਊਟੀ ਨਿਭਾਉਣ ਦਾ ਸੱਦਾ
ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਐੱਸ. ਐੱਸ. ਪੀ. ਵਤਸਲਾ ਗੁਪਤਾ ਅਤੇ ਹੋਰ ਅਧਿਕਾਰੀਆਂ ਨਾਲ ਸਥਾਨਕ ਵਿਰਸਾ ਵਿਹਾਰ ਵਿਖੇ ਪਹੁੰਚ ਕੇ ਵਿਧਾਨ ਸਭਾ ਹਲਕਾ ਕਪੂਰਥਲਾ ’ਚ ਪੈਂਦੇ 194 ਪੋਲਿੰਗ ਪਾਰਟੀਆਂ ਨੂੰ ਆਪੋ-ਆਪਣੇ ਸਟੇਸ਼ਨਾਂ ’ਤੇ ਰਵਾਨਾ ਕਰਨ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ ਸੀ। ਪੋਲਿੰਗ ਪਾਰਟੀਆਂ ਨੂੰ ਦਿੱਤੇ ਆਪਣੇ ਸੰਦੇਸ਼ ਵਿਚ ਪੰਚਾਲ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਚੋਣ ਡਿਊਟੀ ਪੂਰੀ ਲਗਨ, ਪੇਸ਼ੇਵਰ ਪ੍ਰਤੀਬੱਧਤਾ ਅਤੇ ਪੂਰੀ ਸਾਵਧਾਨੀ ਨਾਲ ਨਿਭਾਉਣ ਤਾਂ ਜੋ ਵੋਟਿੰਗ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੌਰਾਨ ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਅਤੇ ਅਰਧ ਸੈਨਿਕ ਬਲਾਂ ਦੀਆਂ 11 ਕੰਪਨੀਆਂ ਚਾਰੋਂ ਸਬ ਡਿਵੀਜ਼ਨਾਂ ਵਿਚ ਤਾਇਨਾਤ ਕੀਤੀਆਂ ਗਈਆਂ।

ਇਹ ਵੀ ਪੜ੍ਹੋ-  ਲੋਕ ਸਭਾ ਚੋਣਾਂ 2024: ਸੰਸਦ ਮੈਂਬਰ ਪਰਨੀਤ ਕੌਰ ਦੀ ਲੋਕਾਂ ਨੂੰ ਖ਼ਾਸ ਅਪੀਲ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News