ਪ੍ਰਨੀਤ ਕੌਰ ਨੂੰ ਛੱਡ ਗਾਂਧੀ ਨੂੰ ਜਿਤਾਉਣ ਲਈ ਜ਼ੋਰ ਲਾ ਰਹੇ ਟਕਸਾਲੀ ਕਾਂਗਰਸੀ
Thursday, May 16, 2019 - 12:00 PM (IST)

ਨਾਭਾ (ਰਾਹੁਲ)—ਲੋਕ ਸਭਾ ਚੋਣਾਂ ਨੂੰ ਲੈ ਕੇ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ, ਜਿਸ ਦੇ ਤਹਿਤ ਹਰ ਉਮੀਦਵਾਰ ਵਲੋਂ ਰੋਡ ਸ਼ੋਅ ਕਰਕੇ ਲੋਕਾਂ ਨੂੰ ਆਪਣੇ ਵੱਲ ਖਿੱਚਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਪਟਿਆਲਾ ਹਲਕਾ ਦੇ ਉਮੀਦਵਾਰ ਡਾ.ਧਰਮਵੀਰ ਗਾਂਧੀ ਵਲੋਂ ਰੋਡ ਸ਼ੋਅ ਕੱਢਿਆ ਗਿਆ। ਜਿਸ 'ਚ ਕਈ ਵਰਕਰ ਮੌਜੂਦ ਸਨ। ਇਸ ਮੌਕੇ ਹੈਰਾਨੀ ਉਸ ਸਮੇਂ ਹੋਈ ਜਦੋਂ ਧਰਮਵੀਰ ਗਾਂਧੀ ਦੇ ਹੱਕ 'ਚ ਪ੍ਰਚਾਰ ਕਰ ਲਈ ਟਕਸਾਲੀ ਕਾਂਗਰਸੀ ਅੱਗੇ ਆ ਗਏ। ਟਕਸਾਲੀ ਕਾਂਗਰਸੀਆਂ ਨੇ ਇਸ ਰੋਡ ਸ਼ੋਅ 'ਚ ਸ਼ਾਮਲ ਹੋ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਦੂਜੇ ਪਾਸੇ ਧਰਮਵੀਰ ਗਾਂਧੀ ਨੇ ਆਪਣੀ ਜਿੱਤ ਪਹਿਲਾਂ ਨਾਲੋਂ ਵੱਡੀ ਹੋਣ ਦਾ ਦਾਅਵਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਡਾ.ਧਰਮਵੀਰ ਗਾਂਧੀ ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਹਨ। ਇਨ੍ਹਾਂ ਦਾ ਮੁਕਾਬਲਾ ਕਾਂਗਰਸ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ, 'ਆਪ' ਉਮੀਦਵਾਰ ਨੀਨਾ ਮਿੱਤਲ ਅਤੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨਾਲ ਹੈ।