ਔਜਲਾ ਨੇ ਚੁੱਕਿਆ ਪਾਕਿ ਨਾਲ ਵਪਾਰ ਦਾ ਮੁੱਦਾ, ਹੋਰ ਮੁੱਖ ਮੁੱਦੇ ਵੀ ਉਠਾਏ (ਵੀਡੀਓ)

11/19/2019 2:12:36 PM

ਨਵੀਂ ਦਿੱਲੀ— ਲੋਕ ਸਭਾ 'ਚ ਅੱਜ ਯਾਨੀ ਮੰਗਲਵਾਰ ਨੂੰ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪਾਕਿਸਤਾਨ ਨਾਲ ਬੰਦ ਹੋਏ ਵਪਾਰ ਨੂੰ ਮੁੜ ਖੋਲ੍ਹਣ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਦੋਹਾਂ ਦੇਸ਼ਾਂ ਵਿਚਾਲੇ ਮੁੜ ਵਪਾਰ ਖੁੱਲ੍ਹਣਾ ਚਾਹੀਦਾ। ਉਨ੍ਹਾਂ ਨੇ ਇਸ ਦੌਰਾਨ ਕਰਤਾਰਪੁਰ ਲਾਂਘੇ ਦੀ ਫੀਸ ਦਾ ਮੁੱਦਾ ਵੀ ਚੁੱਕਿਆ। ਪੁਲਵਾਮਾ ਹਮਲੇ ਮਗਰੋਂ ਦੋਹਾਂ ਦੇਸ਼ਾਂ ਵਿਚਾਲੇ ਵਪਾਰ ਬੰਦ ਹੋ ਗਿਆ ਸੀ। ਔਜਲਾ ਨੇ 1500 ਕਰੋੜ ਦਾ ਜੋ ਵਪਾਰ ਬੰਦ ਹੋ ਗਿਆ ਹੈ, ਉਸ ਨੂੰ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ।

ਔਜਲਾ ਨੇ 550ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਨ੍ਹਾਂ ਨੇ 72 ਸਾਲ ਦੀ ਲਟਕਦੀ ਮੰਗ ਨੂੰ ਪੂਰਾ ਕੀਤਾ ਹੈ। ਔਜਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦਾ ਵੀ ਧੰਨਵਾਦ ਕਰਦੇ ਹੋਏ ਕਿਹਾ ਕਿ ਇਨ੍ਹਾਂ ਦੇ ਪੁਖਤਾ ਇੰਤਜ਼ਾਮ ਕਾਰਨ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਦੇ ਨਾਲ ਹੀ ਔਜਲਾ ਨੇ ਕਿਹਾ,''ਮੈਂ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਪਾਸਪੋਰਟ ਦੀ ਸ਼ਰਤ ਨੂੰ ਖਤਮ ਕੀਤੀ ਜਾਵੇ ਅਤੇ 20 ਡਾਲਰ ਦੀ ਫੀਸ ਵੀ ਖਤਮ ਕੀਤੀ ਜਾਵੇ।


DIsha

Content Editor

Related News