ਲੋਕ ਸਭਾ 'ਚ ਕਾਂਗਰਸ ਦੇ ਨੇਤਾ ਦੀ ਅਸਥਾਈ ਜ਼ਿੰਮੇਵਾਰੀ ਸੰਭਾਲਣਗੇ ਰਵਨੀਤ ਬਿੱਟੂ
Thursday, Mar 11, 2021 - 03:01 PM (IST)
ਨਵੀਂ ਦਿੱਲੀ- ਪੰਜਾਬ 'ਚ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪਾਰਟੀ ਨੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਰਵਨੀਤ ਸਿੰਘ ਬਿੱਟੂ ਮੌਜੂਦਾ ਸੈਸ਼ਨ ਦੀ ਬਾਕੀ ਮਿਆਦ ਲਈ ਲੋਕ ਸਭਾ 'ਚ ਪਾਰਟੀ ਦੇ ਨੇਤਾ ਦੀ ਜ਼ਿੰਮੇਵਾਰੀ ਸੰਭਾਲਣਗੇ, ਕਿਉਂਕਿ ਸਦਨ 'ਚ ਕਾਂਗਰਸ ਦੇ ਨੇਤਾ ਅਧੀਨ ਰੰਜਨ ਚੌਧਰੀ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਅਤੇ ਉੱਪ ਨੇਤਾ ਗੌਰਵ ਗੋਗੋਈ ਆਸਾਮ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਚ ਰੁਝੇ ਹਨ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਬਿੱਟੂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ। ਬਿੱਟੂ ਪਹਿਲਾਂ ਤੋਂ ਹੀ ਲੋਕ ਸਭਾ 'ਚ ਕਾਂਗਰਸ ਦੇ ਸਚੇਤਕ ਹਨ।
ਦੱਸਣਯੋਗ ਹੈ ਕਿ ਲੋਕ ਸਭਾ 'ਚ ਵਿਰੋਧੀ ਧਿਰ ਨੇਤਾ ਅਧੀਰ ਚੌਧਰੀ ਅਤੇ ਉੱਪ ਨੇਤਾ ਗੌਰਵ ਗੋਗੋਈ 5 ਸੂਬਿਆਂ 'ਚ ਹੋਣ ਵਾਲੀਆਂ ਚੋਣਾਂ ਦੇ ਪ੍ਰਚਾਰਾਂ ਅਤੇ ਪ੍ਰਬੰਧਾਂ 'ਚ ਜੁਟੇ ਹੋਏ ਹਨ, ਜਿਸ ਕਾਰਨ ਬਿੱਟੂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਕਤ ਜਾਣਕਾਰੀ ਪਾਰਟੀ ਦੇ ਲੋਕ ਸਭਾ 'ਚ ਸੰਸਦੀ ਦਲ ਦੇ ਨੇਤਾ ਅਤੇ ਰੰਜਨ ਚੌਧਰੀ ਦੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਗੱਲਬਾਤ ਕਰਨ ਤੋਂ ਬਾਅਦ ਦਿੱਤੀ ਹੈ। ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮੁੱਖ ਮੰਤਰੀ ਰਹੇ ਮਰਹੂਮ ਸਰਦਾਰ ਬੇਅੰਤ ਸਿੰਘ ਦੇ ਪੋਤੇ ਹਨ ਅਤੇ ਮੌਜੂਦਾ ਸਮੇਂ ਲੁਧਿਆਣਾ 'ਚ ਕਾਂਗਰਸ ਦੇ ਸੰਸਦ ਮੈਂਬਰ ਹਨ।