ਪੰਜਾਬ ਦੇ 3 ਵਿਧਾਇਕਾਂ ਨੂੰ ਚੋਣ ਮੈਦਾਨ ''ਚ ਉਤਾਰੇਗੀ ''ਆਪ''!
Wednesday, Feb 06, 2019 - 03:07 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਦਿੱਲੀ 'ਚ ਹੋਣ ਵਾਲੀ ਬੈਠਕ ਦੌਰਾਨ ਲੋਕ ਸਭਾ ਦੀਆਂ 8 ਸੀਟਾਂ 'ਤੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪਾਰਟੀ ਦੀ ਮੀਟਿੰਗ 'ਚ ਪੰਜਾਬ ਦੇ 3 ਵਿਧਾਇਕਾਂ ਨੂੰ ਲੋਕ ਸਭਾ ਚੋਣਾਂ 'ਚ ਟਿਕਟ ਮਿਲਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਪਾਰਟੀ ਦੀ ਬੈਠਕ 'ਚ ਵਿਧਾਇਕ ਕੁਲਤਾਰ ਸਿੰਘ ਨੂੰ ਬਠਿੰਡਾ ਤੋਂ ਮੈਦਾਨ 'ਚ ਉਤਾਰੇ ਜਾਣ ਦਾ ਫੈਸਲਾ ਲਿਆ ਜਾ ਸਕਦਾ ਹੈ, ਜਦੋਂ ਕਿ ਵਿਧਾਇਕ ਅਮਨ ਅਰੋੜਾ ਨੂੰ ਲੁਧਿਆਣਾ ਜਾਂ ਪਟਿਆਲਾ ਤੋਂ ਟਿਕਟ ਦਿੱਤੀ ਜਾ ਸਕਦੀ ਹੈ। ਬੈਠਕ 'ਚ ਚੋਣ ਰਣਨੀਤੀ ਨੂੰ ਲੈ ਕੇ ਵੀ ਚਰਚਾ ਕੀਤੀ ਜਾਵੇਗੀ।