ਪੰਜਾਬ ''ਚ ਲੋਕਪਾਲ ਦੀ ਨਿਯੁਕਤੀ ਨੂੰ ਲੈ ਕੇ ਮੁੱਖ ਸਕੱਤਰ ਨੂੰ ਲੀਗਲ ਨੋਟਿਸ
Friday, Jun 21, 2019 - 01:16 PM (IST)

ਚੰਡੀਗੜ੍ਹ (ਹਾਂਡਾ) : ਪੰਜਾਬ 'ਚ ਲੋਕਪਾਲ ਐਕਟ 1996 ਤਹਿਤ ਆਮ ਵਿਅਕਤੀ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲੋਕਪਾਲ ਦੀ ਨਿਯੁਕਤੀ ਲਾਜ਼ਮੀ ਹੈ ਪਰ ਪੰਜਾਬ 'ਚ ਲੋਕਪਾਲ ਨਿਯੁਕਤ ਨਹੀਂ ਕੀਤਾ ਗਿਆ। ਇਸ ਸਬੰਧੀ ਐਡਵੋਕੇਟ ਐੱਚ. ਸੀ. ਅਰੋੜਾ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਾਨੂੰਨੀ ਨੋਟਿਸ ਭੇਜ ਕੇ ਉਕਤ ਨਿਯੁਕਤੀ ਦੀ ਮੰਗ ਕੀਤੀ ਹੈ। ਨਾਲ ਹੀ ਕਿਹਾ ਹੈ ਕਿ ਜੇਕਰ ਉਨ੍ਹਾਂ ਵੱਲੋਂ ਭੇਜੇ ਜਾ ਰਹੇ ਡਿਮਾਂਡ ਨੋਟਿਸ 'ਤੇ ਇਕ ਮਹੀਨੇ ਦੇ ਅੰਦਰ ਲੋਕਪਾਲ ਨਿਯੁਕਤ ਨਹੀਂ ਕੀਤਾ ਗਿਆ ਤਾਂ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਜਨਹਿਤ ਪਟੀਸ਼ਨ ਦਾਖਲ ਕਰਨ ਲਈ ਆਜ਼ਾਦ ਹੋਣਗੇ।