ਲੋਕ ਸਭਾ ਚੋਣਾਂ ਲਈ ਤਿਆਰੀਆਂ ਮੁਕੰਮਲ, ਹੁਸ਼ਿਆਰਪੁਰ ''ਚ ਕੁੱਲ੍ਹ 1963 ਪੋਲਿੰਗ ਬੂਥਾਂ ''ਤੇ ਪੈਣਗੀਆਂ ਭਲਕੇ ਵੋਟਾਂ
Friday, May 31, 2024 - 05:49 PM (IST)
ਹੁਸ਼ਿਆਰਪੁਰ (ਅਮਰੀਕ)- ਪੰਜਾਬ ਵਿਚ ਭਲਕੇ ਲੋਕ ਸਭਾ ਚੋਣਾਂ ਲਈ ਵੋਟਿੰਗ ਹੋਣ ਜਾ ਰਹੀ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਵੱਖ-ਵੱਖ ਪੋਲਿੰਗ ਸਟੇਸ਼ਨਾਂ ਲਈ ਪਾਰਟੀਆਂ ਰਵਾਨਾ ਕੀਤੀਆਂ ਗਈਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਦੱਸਿਆ ਕਿ ਵੋਟਾਂ ਪਾਉਣ ਲਈ ਕੁੱਲ੍ਹ 1963 ਪੋਲਿੰਗ ਬੂਥਾਂ ’ਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਦਿੱਤੀਆਂ ਗਈਆਂ ਹਨ। ਹੁਸ਼ਿਆਰਪੁਰ ’ਚ 16 ਲੱਖ 1,826 ਕੁੱਲ ਵੋਟਰ ਹਨ, ਜਿਨ੍ਹਾਂ ’ਚ 8 ਲੱਖ 30 ਹਜ਼ਾਰ 840 ਮਰਦ ਵੋਟਰ, 7 ਲੱਖ 70 ਹਜ਼ਾਰ 942 ਮਹਿਲਾ ਵੋਟਰ ਹਨ ਅਤੇ 44 ਟਰਾਂਸਜੈਂਡਰ ਵੋਟਰ ਹਨ।
ਇਹ ਵੀ ਪੜ੍ਹੋ- ਭਲਕੇ ਹੋਵੇਗੀ ਵੋਟਿੰਗ, ਜਲੰਧਰ 'ਚ ਦਾਅ ’ਤੇ ਲੱਗੀ ਇਨ੍ਹਾਂ ਆਗੂਆਂ ਦੀ ਕਿਸਮਤ, EVM ਮਸ਼ੀਨਾਂ ਨਾਲ ਸਟਾਫ਼ ਰਵਾਨਾ
ਹਰੇਕ ਵੋਟਰ ਵੱਲੋਂ ਉਸ ਦੇ ਵੋਟ ਦੇ ਹੱਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਕੁੱਲ੍ਹ 1963 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ 1, 81, 614 ਵੋਟਰ, ਭੁਲੱਥ ਵਿਚ 1, 34, 807, ਫਗਵਾੜਾ ਵਿਚ 1, 94, 486, ਮੁਕੇਰੀਆਂ ਵਿਚ 2, 02, 913, ਦਸੂਹਾ ਵਿਚ 1, 92, 780, ਉੜਮੁੜ ਵਿਚ 1,72,965, ਸ਼ਾਮ ਚੁਰਾਸੀ ਵਿਚ 1, 74, 770, ਹੁਸ਼ਿਆਰਪੁਰ ਵਿਚ 1, 87, 941 ਅਤੇ ਚੱਬੇਵਾਲ ਵਿਚ 1,59, 550 ਵੋਟਰ ਹਨ। ਇਸ ਮੌਕੇ ਉਨਾਂ ਅਪੀਲ ਕੀਤੀ ਕਿ ਹਰੇਕ ਵੋਟਰ ਟਾਈਮ ਨਾ ਜਾ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ।
ਇਹ ਵੀ ਪੜ੍ਹੋ- CM ਮਾਨ ਦਾ ਵੱਡਾ ਬਿਆਨ, ਅਜੇ ਤਾਂ ਸਿਰਫ਼ 43 ਹਜ਼ਾਰ ਨੌਕਰੀਆਂ ਦਿੱਤੀਆਂ ਨੇ, ਲੱਖਾਂ ਦੇਣੀਆਂ ਬਾਕੀ ਹਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8