ਲੰਡਨ ’ਚ ਸਿੱਖ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ
Friday, Nov 26, 2021 - 05:34 PM (IST)
ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ, ਇਸ ਦੁਖਦਾਈ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਅੰਦਰ ਡਰ ਦੀ ਭਾਵਨਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਸਗੋਂ ਇਸ ਤੋਂ ਪਹਿਲਾਂ ਵੀ ਕਈ ਦੇਸ਼ਾਂ ਅੰਦਰ ਸਿੱਖਾਂ ’ਤੇ ਅਜਿਹੇ ਹਮਲੇ ਹੋਏ ਹਨ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ਬੱਸ ਅੱਡੇ ’ਤੇ ਵੱਡੀ ਵਾਰਦਾਤ : ਜਨਮ ਦਿਨ ਦੀ ਪਾਰਟੀ ਦੌਰਾਨ ਸ਼ਰਾਬੀ ਨੇ ਚਲਾਈਆਂ ਗੋਲੀਆਂ, ਇਕ ਦੀ ਮੌਤ
ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਭਰਾਤਰੀ ਭਾਈਚਾਰੇ ਵਿਚ ਵਿਸ਼ਵਾਸ ਰੱਖਦੇ ਹਨ। ਗੁਰੂ ਸਾਹਿਬਾਨ ਵੱਲੋਂ ਦਰਸਾਏ ਗਏ ਸਰਬਤ ਦੇ ਭਲੇ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਹਰ ਲੋੜਵੰਦ ਦੀ ਸਹਾਇਤਾ ਲਈ ਤੱਤਪਰ ਰਹਿੰਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਕਰੜੀ ਮੇਹਨਤ ਅਤੇ ਇਮਾਨਦਾਰੀ ਨਾਲ ਵੱਖ-ਵੱਖ ਦੇਸ਼ਾਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਬੀਬੀ ਜਗੀਰ ਕੌਰ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਿਦੇਸ਼ਾਂ ਦੀਆਂ ਸਰਕਾਰਾਂ ਤੱਕ ਪਹੁੰਚ ਕਰਨ ਲਈ ਭਾਰਤ ਸਰਕਾਰ ਨੂੰ ਪਹਿਲ ਕਦਮੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਰਤ ਦਾ ਵਿਦੇਸ਼ ਮੰਤਰਾਲਾ ਇਹ ਸੰਜੀਦਾ ਮਸਲੇ ’ਤੇ ਆਪਣੀ ਜ਼ਿੰਮੇਵਾਰੀ ਨਿਭਾਵੇ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼