ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ ''ਚ ਪੂਰਾ ਦਿਨ ਬੰਦ ਰਹੇਗੀ ਬੱਤੀ

Saturday, Jun 06, 2026 - 10:54 PM (IST)

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ ''ਚ ਪੂਰਾ ਦਿਨ ਬੰਦ ਰਹੇਗੀ ਬੱਤੀ

ਵੈੱਬ ਡੈਸਕ- ਪੰਜਾਬ ਦੇ ਕੁਝ ਇਲਾਕਿਆਂ ਵਿਚ ਭਲਕੇ ਯਾਨੀ ਕਿ ਐਤਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਕਈ ਇਲਾਕਿਆਂ ਵਿਚ ਸਵੇਰੇ ਹੀ ਬਿਜਲੀ ਦਾ ਕੱਟ ਲੱਗ ਜਾਵੇਗਾ ਅਤੇ ਕਈ ਘੰਟਿਆਂ ਤਕ ਬਿਜਲੀ ਗੁੱਲ ਰਹੇਗੀ। 

ਲੁਧਿਆਣਾ, (ਖੁਰਾਣਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਸਿਟੀ ਵੈਸਟ ਡਵੀਜ਼ਨ ਦੇ ਤਹਿਤ ਪੈਂਦੇ ਛਾਉਣੀ ਮੁਹੱਲਾ ਸਥਿਤ ਬਿਜਲੀ ਘਰ ਵਿਚ ਤਾਇਨਾਤ ਐੱਸ.ਡੀ.ਓ., ਸ਼ਿਵ ਕੁਮਾਰ ਨੇ ਜਾਣਕਾਰੀ ਦਿੱਤੀ ਕਿ 7 ਜੂਨ ਨੂੰ ਇਲਾਕੇ ਵਿਚ ਬਿਜਲੀ ਦੀ ਜ਼ਰੂਰੀ ਮੁਰੰਮਤ ਕਾਰਨ 66 ਕੇ.ਵੀ. ਅਮਲਤਾਸ ਫੀਡਰ ਦੀ ਸਪਲਾਈ ਸਵੇਰ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਸਾਵਧਾਨੀ ਦੇ ਤੌਰ ’ਤੇ ਬੰਦ ਰੱਖੀ ਜਾਵੇਗੀ ਜਿਸ ਕਾਰਨ ਇੰਡਸਟ੍ਰੀਅਲ ਏਰੀਆ ਦੇ ਤਹਿਤ ਪੈਂਦੇ ਨਾਗੇਸ਼ ਨੈੱਟਵਰਕ, ਆਕਾਸ਼ ਨਗਰ, ਅਮਨ ਨਗਰ, ਰਿਹਾਇਸ਼ੀ ਏਰੀਆ 11 ਕੇ.ਵੀ. ਲਾਰਕ ਫੀਡਰ ਆਦਿ ਇਲਾਕਿਆਂ ਦੀ ਸਪਲਾਈ ਪ੍ਰਭਾਵਿਤ ਰਹੇਗੀ।


author

Rakesh

Content Editor

Related News