ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ
Wednesday, Apr 22, 2026 - 05:01 PM (IST)
ਜਲੰਧਰ-ਪੰਜਾਬ ਵਿਚ ਗਰਮੀ ਨੇ ਆਪਣਾ ਪ੍ਰਕੋਪ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਕਰਕੇ ਸੂਬੇ ਵਿਚ ਬਿਜਲੀ ਦੀ ਮੰਗ 9000 ਮੈਗਾਵਾਟ ਤੱਕ ਪੁੱਜ ਗਈ ਹੈ ਅਤੇ ਬਿਜਲੀ ਮਾਹਿਰਾਂ ਨੇ ਇਸ ਗੱਲ ਦੀ ਸ਼ੰਕਾ ਜ਼ਾਹਿਰ ਕੀਤੀ ਹੈ ਕਿ ਜੇਕਰ ਗਰਮੀ ਦਾ ਪ੍ਰਕੋਪ ਇਸੇ ਤਰ੍ਹਾਂ ਨਾਲ ਜਾਰੀ ਰਹਿੰਦਾ ਹੈ ਤਾਂ ਕੁਝ ਦਿਨਾਂ ਵਿਚ ਹੀ ਬਿਜਲੀ ਦੀ ਮੰਗ 12000 ਮੈਗਾਵਾਟ ਪਹੁੰਚ ਸਕਦੀ ਹੈ।
ਇਥੇ ਦੱਸਣਯੋਗ ਹੈ ਕਿ ਵੱਧ ਰਹੀ ਗਰਮੀ ਦਰਮਿਆਨ ਸੂਬੇ ਵਿਚ ਏ. ਸੀ. ਚੱਲਣ ਨਾਲ ਲੋਡ ਵਿਚ ਹੀ ਨਹੀਂ ਵਾਧਾ ਹੋਇਆ ਸਗੋਂ ਹੁਣ ਗਰਮੀ ਦੇ ਪ੍ਰਕੋਪ ਨੂੰ ਵੇਖਦੇ ਹੋਏ ਸੂਬੇ ਵਿਚ ਕੂਲਰਾਂ, ਪੱਖਿਆਂ ਦੀ ਮੰਗ ਵਿਚ ਤੇਜ਼ੀ ਆਈ ਹੈ। ਕੁਝ ਦਿਨ ਪਹਿਲਾਂ ਜਦੋਂ ਬਾਰਿਸ਼ਾਂ ਪੈਣ ਕਰਕੇ ਅਤੇ ਪਹਾੜਾਂ ਵਿਚ ਪਈ ਬਰਫ਼ ਕਰਕੇ ਬਿਜਲੀ ਦੀ ਮੰਗ 7000 ਮੈਗਾਵਾਟ ਦੇ ਕਰੀਬ ਹੀ ਰਹੀ ਸੀ ਪਰ ਹੁਣ ਕੁਝ ਦਿਨਾਂ ਤੋਂ ਗਰਮੀ ਨੇ ਆਪਣਾ ਪ੍ਰਕੋਪ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
ਮੌਸਮ ਮਾਹਿਰਾਂ ਨੇ ਇਸ ਦੀ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਅਪ੍ਰੈਲ ਦੇ ਤੀਜੇ ਹਫ਼ਤੇ ਤੋਂ ਲੈ ਕੇ ਜੂਨ ਤੱਕ ਗਰਮੀ ਆਪਣਾ ਪ੍ਰਕੋਪ ਦਿਖਾਏਗੀ ਤੇ ਇਸ ਨਾਲ ਜਨਜੀਵਨ ਵੀ ਪ੍ਰਭਾਵਿਤ ਹੋਵੇਗਾ। ਚਾਹੇ ਇਸ ਵੇਲੇ ਸੂਬੇ ਵਿਚ ਗਰਮੀ ਦੇ ਪ੍ਰਕੋਪ ਨਾਲ ਲੋਕਾਂ ਵਿਚ ਹਾਹਾਕਾਰ ਹੈ ਪਰ ਨਿਰਵਿਘਨ ਬਿਜਲੀ ਸਪਲਾਈ ਲਈ ਸਾਂਭ-ਸੰਭਾਲ ਦਾ ਕੰਮ ਵੀ ਜ਼ਰੂਰੀ ਸਮਝਿਆ ਜਾ ਰਿਹਾ ਹੈ ਜਿਸ ਕਰਕੇ ਪਾਵਰਕਾਮ ਨੂੰ ਨਾਲੋ-ਨਾਲ ਸੰਭਾਲ ਦਾ ਕੰਮ ਕਰਨਾ ਪੈਂਦਾ ਹੈ।
ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ 'ਚ ਵਧ ਰਹੀ ਗਰਮੀ ਕਾਰਨ ਬਿਜਲੀ ਦੇ ਲੰਬੇ ਪਾਵਰ ਕੱਟ ਵੀ ਲੱਗਣੇ ਸ਼ੁਰੂ ਹੋ ਚੁੱਕੇ ਹਨ। ਲੋਕਾਂ ਨੂੰ ਅਗਲੇ 5 ਦਿਨਾਂ ਤੱਕ ਭਾਰੀ ਬਿਜਲੀ ਕੱਟਾਂ ਦਾ ਭਾਰੀ ਸਾਹਮਣਾ ਕਰਨਾ ਪੈ ਰਿਹਾ ਹੈ। ਪਾਵਰਕੌਮ (PSPCL) ਵੱਲੋਂ ਜਾਰੀ ਜਨਤਕ ਨੋਟਿਸ ਅਨੁਸਾਰ, ਜ਼ਿਆਦਾਤਰ ਜ਼ਿਲ੍ਹਿਆਂ 'ਚ 21 ਅਪ੍ਰੈਲ ਤੋਂ 26 ਅਪ੍ਰੈਲ ਤੱਕ ਰੋਜ਼ਾਨਾ 8 ਤੋਂ 10 ਘੰਟੇ ਤੱਕ ਬਿਜਲੀ ਕੱਟ ਲੱਗਣ ਦੀ ਸੰਭਾਵਨਾ ਹੈ। ਇਸ ਵਿੱਚ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਬਠਿੰਡਾ, ਪਟਿਆਲਾ ਅਤੇ ਮੋਹਾਲੀ ਵਰਗੇ ਸ਼ਹਿਰ ਸ਼ਾਮਲ ਹਨ। ਪਾਵਰਕਾਮ ਦਾ ਕਹਿਣਾ ਹੈ ਕਿ ਇਹ ਕੱਟ ਰੱਖ-ਰਖਾਅ (ਮੈਂਟੇਨੈਂਸ) ਦੇ ਕੰਮਾਂ ਕਰਕੇ ਲਗਾਏ ਜਾ ਰਹੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਬਿਜਲੀ ਸਪਲਾਈ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ। ਸ਼ਹਿਰਾਂ ਵਿੱਚ ਬਿਜਲੀ ਬੰਦ ਹੋਣ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
