ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ ਆਵੇਗੀ ਬੱਤੀ
Friday, Oct 30, 2026 - 08:09 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਸ਼ਨੀਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ 'ਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਕਈ ਇਲਾਕਿਆਂ 'ਚ ਸਵੇਰੇ ਹੀ ਬਿਜਲੀ ਦਾ ਕੱਟ ਲੱਗ ਜਾਵੇਗਾ ਅਤੇ ਸ਼ਾਮ ਤਕ ਬਿਜਲੀ ਗੁੱਲ ਰਹੇਗੀ। ਵਿਭਾਗ ਮੁਤਾਬਕ ਕਈ ਥਾਵਾਂ 'ਤੇ ਲੰਬੇ ਪਾਵਰ ਕੱਟ ਵੀ ਲਾਏ ਜਾਣੇ ਹਨ। ਪੜ੍ਹੋ ਮੁੱਖ ਇਲਾਕਿਆਂ ਦਾ ਵੇਰਵਾ-
ਤਲਵੰਡੀ ਭਾਈ 'ਚ ਬਿਜਲੀ ਸਪਲਾਈ ਬੰਦ ਰਹੇਗੀ
ਤਲਵੰਡੀ ਭਾਈ (ਗੁਲਾਟੀ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਦੇ ਤਲਵੰਡੀ ਭਾਈ ਦਫ਼ਤਰ ਵੱਲੋਂ ਬਿਜਲੀ ਸਪਲਾਈ ਸਬੰਧੀ ਜ਼ਰੂਰੀ ਸੂਚਨਾ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਤਲਵੰਡੀ ਭਾਈ ਪਾਵਰਕਾਮ ਦਫ਼ਤਰ ਦੇ ਐੱਸ. ਡੀ. ਓ. ਸੁਨੀਲ ਅਰੋੜਾ ਨੇ ਦੱਸਿਆ ਕਿ 31 ਅਕਤੂਬਰ ਨੂੰ ਮੰਡਲ ਅਧੀਨ ਆਉਂਦੇ 220 ਕੇ. ਵੀ. ਸਬ-ਸਟੇਸ਼ਨ ਕੋਟਕਰੋੜ ਵਿਖੇ ਜ਼ਰੂਰੀ ਮੁਰੰਮਤ ਦਾ ਕੰਮ ਕੀਤਾ ਜਾਣਾ ਹੈ।
ਇਹ ਵੀ ਪੜ੍ਹੋ: ਫਰੀਦਕੋਟ 'ਚ ਵੱਡੀ ਵਾਰਦਾਤ! ਧੀ ਦੇ ਸਹੁਰੇ ਘਰ ਆਏ ਪਿਓ ਦਾ ਜਵਾਈ ਵੱਲੋਂ ਕਤਲ
ਉਨ੍ਹਾਂ ਦੱਸਿਆ ਕਿ ਇਸ ਮੁਰੰਮਤ ਕਾਰਜ ਦੇ ਚੱਲਦਿਆਂ ਸਬੰਧਤ ਇਲਾਕਿਆਂ ਦੀ ਬਿਜਲੀ ਸਪਲਾਈ ਸਵੇਰੇ 9:30 ਵਜੇ ਤੋਂ ਸ਼ਾਮ 4:30 ਵਜੇ ਤੱਕ ਬੰਦ ਰਹੇਗੀ। ਇਸ ਦੌਰਾਨ 11 ਕੇ. ਵੀ. ਲੱਲੇ, 11 ਕੇ. ਵੀ. ਤੂੰਬੜਭੰਨ (ਏ. ਪੀ.), 11 ਕੇ. ਵੀ. ਤਲਵੰਡੀ ਸ਼ਹਿਰ, 11 ਕੇ. ਵੀ. ਸਬ-ਸਟੇਸ਼ਨ, 11 ਕੇ. ਵੀ. ਪਤਲੀ, 11 ਕੇ. ਵੀ. ਚੋਟੀਆਂ, 11 ਕੇ. ਵੀ. ਹਰਾਜ (ਏ. ਪੀ.), 11 ਕੇ. ਵੀ. ਮਾਛੀਬੁਗਰਾ (ਏ. ਪੀ.) ਅਤੇ 11 ਕੇ. ਵੀ. ਭੋਲੂਵਾਲਾ ਫੀਡਰਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਐੱਸ. ਡੀ. ਓ. ਸੁਨੀਲ ਅਰੋੜਾ ਨੇ ਇਨ੍ਹਾਂ ਫੀਡਰਾਂ ਅਧੀਨ ਆਉਂਦੇ ਪਿੰਡਾਂ, ਸ਼ਹਿਰ ਵਾਸੀਆਂ ਅਤੇ ਬਿਜਲੀ ਖ਼ਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਨੂੰ ਧਿਆਨ ’ਚ ਰੱਖਦਿਆਂ ਆਪਣੇ ਜ਼ਰੂਰੀ ਕੰਮ ਪਹਿਲਾਂ ਹੀ ਨਿਪਟਾ ਲੈਣ ਅਤੇ ਪਾਵਰਕਾਮ ਵਿਭਾਗ ਨੂੰ ਮੇਨਟੇਨੈਂਸ ਦੇ ਕੰਮ ’ਚ ਸਹਿਯੋਗ ਦੇਣ।
ਇਹ ਵੀ ਪੜ੍ਹੋ: ਪੰਜਾਬ: ਪਿਓ ਵੱਲੋਂ ਕਤਲ ਕੀਤੀ ਧੀ ਦੇ ਮਾਮਲੇ 'ਚ ਨਵਾਂ ਮੋੜ! ਇਸ ਵਜ੍ਹਾ ਕਰਕੇ ਕੀਤਾ ਸੀ ਕਤਲ
ਪਲਾਟਾ ਫੀਡਰ ਨਾਲ ਜੁੜੇ ਪਿੰਡਾਂ ਦੀ ਬਿਜਲੀ ਸਪਲਾਈ ਰਹੇਗੀ ਬੰਦ
ਨੂਰਪੁਰਬੇਦੀ (ਸੰਜੀਵ ਭੰਡਾਰੀ, ਅਵਿਨਾਸ਼)-ਪੰਜਾਬ ਰਾਜ ਪਾਵਰਕਾਮ ਲਿਮਟਿਡ ਉੱਪ ਸੰਚਾਲਨ ਮੰਡਲ ਦਫ਼ਤਰ ਸਿੰਘਪੁਰ ਐੱਸ. ਡੀ. ਓ. ਇੰਜਨੀਅਰ ਰਾਜੇਸ਼ ਸ਼ਰਮਾ ਦੇ ਹਵਾਲੇ ਨਾਲ ਜੇ. ਈ. ਲਖਵੀਰ ਸਿੰਘ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਦੇ ਚੱਲਦਿਆਂ 31 ਅਕਤੂਬਰ ਨੂੰ 11 ਕੇ. ਵੀ. ਪਲਾਟਾ ਫੀਡਰ ਅਧੀਨ ਪੈਂਦੇ ਪਿੰਡ ਕਾਹਨਪੁਰ ਖੂਹੀ, ਪਲਾਟਾ, ਸਮੁੰਦੜੀਆਂ, ਹਰੀਪੁਰ, ਭਨੂੰਹਾਂ ਅਤੇ ਫੀਡਰ ਅਧੀਨ ਆਉਂਦੇ ਕਰੈਸ਼ਰਾਂ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ। ਉਨ੍ਹਾਂ ਦੱਸਿਆ ਕਿ ਮੁਰੰਮਤ ਦੇ ਕੰਮ ਦੀ ਸਥਿਤੀ ਅਨੁਸਾਰ ਬਿਜਲੀ ਸਪਲਾਈ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ। ਇਸ ਲਈ ਸਬੰਧਤ ਇਲਾਕੇ ਦੇ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਸਹੂਲਤ ਮੁਤਾਬਕ ਬਿਜਲੀ ਦਾ ਬਦਲਵਾਂ ਪ੍ਰਬੰਧ ਪਹਿਲਾਂ ਹੀ ਕਰਕੇ ਰੱਖਣ।
ਇਹ ਵੀ ਪੜ੍ਹੋ: ਪੰਜਾਬ: 50 ਰੁਪਏ 'ਚ ਨਿਕਲਿਆ 21 ਲੱਖ ਦਾ ਇਨਾਮ! ਲੱਖਪਤੀ 'ਗਾਇਬ', ਹੋ ਰਹੀ ਭਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
