ਪੰਜਾਬ ''ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ ਇਲਾਕਿਆਂ ''ਚ ਘੰਟਿਆਂ ਤੱਕ ਨਹੀਂ ਆਵੇਗੀ ਬੱਤੀ

Sunday, Oct 18, 2026 - 04:54 PM (IST)

ਪੰਜਾਬ ''ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ ਇਲਾਕਿਆਂ ''ਚ ਘੰਟਿਆਂ ਤੱਕ ਨਹੀਂ ਆਵੇਗੀ ਬੱਤੀ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਸੋਮਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ 'ਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਕਈ ਇਲਾਕਿਆਂ ਵਿਚ ਸਵੇਰੇ ਹੀ ਬਿਜਲੀ ਦਾ ਕੱਟ ਲੱਗ ਜਾਵੇਗਾ ਤੇ ਸ਼ਾਮ ਤਕ ਬਿਜਲੀ ਗੁੱਲ ਰਹੇਗੀ। ਵਿਭਾਗ ਮੁਤਾਬਕ ਕਈ ਥਾਵਾਂ 'ਤੇ 6-7 ਘੰਟੇ ਦੇ ਪਾਵਰ ਕੱਟ ਵੀ ਲਾਏ ਜਾਣੇ ਹਨ। ਪੜ੍ਹੋ ਮੁੱਖ ਇਲਾਕਿਆਂ ਦਾ ਵੇਰਵਾ-

ਇਹ ਵੀ ਪੜ੍ਹੋ- ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ

ਸ਼ਾਮ ਚੁਰਾਸੀ(ਦੀਪਕ)- ਇੰਜੀ: ਸੁਰਿੰਦਰ ਸਿੰਘ ਜੀ ਉਪ ਮੰਡਲ ਅਫਸਰ ਪੰ. ਸ. ਪਾ. ਕਾ. ਲਿ. ਸ਼ਾਮ ਚੁਰਾਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 19 ਅਕਤੂਬਰ 66 ਕੇ. ਵੀ. ਸਬ-ਸਟੇਸ਼ਨ ਸ਼ਾਮ ਚੁਰਾਸੀ ਤੋਂ ਚੱਲਦੇ 11 ਕੇ. ਵੀ. ਯੂ. ਪੀ. ਐੱਸ. ਤਾਰਾਗੜ ਫੀਡਰ ਉਪਰ ਜ਼ਰੂਰੀ ਕੰਮ ਕਰਨ ਹਿੱਤ ਬਿਜਲੀ ਸਪਲਾਈ ਸਵੇਰੇ 10:00 ਵਜੇ ਤੋਂ ਦੁਪਿਹਰ 2:00 ਵਜੇ ਤੱਕ ਬੰਦ ਰਹੇਗੀ ਇਸ ਲਈ ਇਸ ਫੀਡਰ ਤੋਂ ਚਲਦੇ ਬਾਹਿਦ, ਮਡਿਆਲਾ ਢੋਡੋਮਾਜਰਾ ਪਿੰਡਾ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ ।

ਇਹ ਵੀ ਪੜ੍ਹੋ-ਪਠਾਨਕੋਟ 'ਚ 60 ਇਮਾਰਤਾਂ 'ਤੇ ਬੁਲਡੋਜ਼ਰ ਦਾ ਖ਼ਤਰਾ ! ਸੁਪਰੀਮ ਕੋਰਟ ਨੇ ਟਰੱਸਟ ਦੇ ਹੱਕ 'ਚ ਸੁਣਾਇਆ ਫੈਸਲਾ

ਨੂਰਪੁਰਬੇਦੀ (ਭੰਡਾਰੀ)- ਪਾਵਰਕਾਮ ਉਪ ਦਫ਼ਤਰ ਤਖ਼ਤਗੜ੍ਹ ਦੇ ਇੰਚਾਰਜ ਵਧੀਕ ਸਹਾਇਕ ਇੰਜੀਨੀਅਰ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਅਕਤੂਬਰ ਨੂੰ 66 ਕੇ.ਵੀ. ਸਬ-ਸਟੇਸ਼ਨ ਬਜਰੂੜ ਦੀ ਸ਼ਡਿਊਲ ਮੈਂਟੀਨੈਂਸ ਕਾਰਨ ਵੱਖ-ਵੱਖ ਫੀਡਰਾਂ ਅਧੀਨ ਆਉਂਦੇ ਪਿੰਡਾਂ ਦੀ ਬਿਜਲੀ ਸਪਲਾਈ ਨਿਰਧਾਰਤ ਸਮੇਂ ਲਈ ਬੰਦ ਰਹੇਗੀ। ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਅਬਿਆਣਾ ਫੀਡਰ ਅਧੀਨ ਆਉਂਦੇ ਪਿੰਡ ਨੰਗਲ, ਅਬਿਆਣਾ, ਮਾਧੋਪੁਰ, ਦਹੀਰਪੁਰ, ਬਟਾਰਲਾ, ਹਰੀਪੁਰ, ਫੂਲੜੇ, ਖਟਾਣਾ, ਟਿੱਬਾ ਟੱਪਰੀਆਂ, ਖੀਣ ਮਾਜਰਾ ਅਤੇ ਖੱਡ ਬੱਠਲੌਰ ਤੋਂ ਇਲਾਵਾ ਝਾਂਡੀਆਂ ਫੀਡਰ ਅਧੀਨ ਆਉਂਦੇ ਪਿੰਡ ਧਮਾਣਾ, ਗੋਲੂਮਾਜਰਾ, ਨੌਧੇਮਾਜਰਾ, ਜਟਵਾਹੜ, ਬਾਹਮਣ ਮਾਜਰਾ, ਬਾਲੇਵਾਲ, ਟਿੱਬਾ ਨੰਗਲ, ਝਾਂਡੀਆਂ ਕਲਾਂ ਅਤੇ ਝਾਂਡੀਆਂ ਖੁਰਦ ਆਦਿ ਦੀ ਬਿਜਲੀ ਸਪਲਾਈ ਬੰਦ ਰਹੇਗੀ। ਇਸੇ ਤਰ੍ਹਾਂ ਦੁਪਹਿਰ 2 ਤੋਂ ਸ਼ਾਮ 6 ਵਜੇ ਤੱਕ ਭੱਟੋਂ ਫੀਡਰ ਅਧੀਨ ਆਉਂਦੇ ਪਿੰਡ ਸਰਥਲੀ, ਭੱਟੋਂ, ਟੱਪਰੀਆਂ, ਬੈਂਸ, ਤਖ਼ਤਗੜ੍ਹ, ਢਾਹਾਂ, ਘੜੀਸਪੁਰ, ਅਸਾਲਤਪੁਰ, ਔਲਖ ਅਤੇ ਲੈਹੜੀਆਂ ਦੀ ਬਿਜਲੀ ਸਪਲਾਈ ਬੰਦ ਰਹੇਗੀ। ਇਸ ਤੋਂ ਇਲਾਵਾ ਸਰਾਂ ਫੀਡਰ ਅਧੀਨ ਆਉਂਦੇ ਪਿੰਡ ਬਜਰੂੜ, ਛੱਜਾ, ਚੌਂਤਾ, ਸਰਾਂ, ਭਾਉਵਾਲ ਅਤੇ ਨੰਗਲ ਦੇ ਮੰਡ ਖੇਤਰ ਵਿਚ ਵੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਵਧੀਕ ਸਹਾਇਕ ਇੰਜੀਨੀਅਰ ਨਰਿੰਦਰ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਬੰਦ ਰਹਿਣ ਦੇ ਸਮੇਂ ਨੂੰ ਧਿਆਨ ਵਿਚ ਰੱਖਦਿਆਂ ਬਦਲਵੇਂ ਪ੍ਰਬੰਧ ਕਰ ਲੈਣ ਅਤੇ ਮੈਂਟੀਨੈਂਸ ਦੇ ਕੰਮ ਦੌਰਾਨ ਪਾਵਰਕਾਮ ਵਿਭਾਗ ਨੂੰ ਸਹਿਯੋਗ ਦੇਣ।

ਇਹ ਵੀ ਪੜ੍ਹੋ- ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ

ਦਿੜ੍ਹਬਾ ਮੰਡੀ (ਅਜੈ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਦੇ ਉਪ ਮੰਡਲ ਅਫ਼ਸਰ ਦਿੜ੍ਹਬਾ ਸ਼ਹਿਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 19 ਅਕਤੂਬਰ ਦਿਨ ਸੋਮਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਸਬ ਡਵੀਜ਼ਨ ਦਿੜ੍ਹਬਾ ਵੱਲੋਂ ਜ਼ਰੂਰੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਕਾਰਨ 11 ਕੇ.ਵੀ. ਦਿੜ੍ਹਬਾ ਪਿੰਡ ਫੀਡਰ ਅਧੀਨ ਪੈਂਦੇ ਇਲਾਕੇ ਗੁੱਜਰਾਂ ਰੋਡ, ਕਮਾਲਪੁਰ ਰੋਡ, ਸਮੂੰਰਾਂ ਰੋਡ ਅਤੇ ਦਿੜ੍ਹਬਾ ਦੇ ਸਮੁੱਚੇ ਪਿੰਡ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਅਤੇ 11 ਕੇ.ਵੀ. ਗੀਤਾ ਭਵਨ ਫੀਡਰ ਅਧੀਨ ਪੈਂਦੇ ਲਿੰਕ ਰੋਡ, ਵਿਕਟੋਰੀਆ ਕਾਲੋਨੀ, ਪੁੱਡਾ ਕਾਲੋਨੀ, ਗੋਲਡਨ ਸਿਟੀ ਕਾਲੋਨੀ, ਪਾਰਸ ਕਾਲੋਨੀ ਅਤੇ ਹੋਰ ਸਬੰਧਤ ਇਲਾਕੇ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ। ਉਨ੍ਹਾਂ ਸਾਰੇ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬਿਜਲੀ ਨਾਲ ਸਬੰਧਤ ਸਾਰੇ ਜ਼ਰੂਰੀ ਕੰਮ ਪਹਿਲਾਂ ਹੀ ਨਿਪਟਾ ਲੈਣ , ਮੁਰੰਮਤ ਦਾ ਕੰਮ ਪੂਰਾ ਹੋਣ ਉਪਰੰਤ ਉਕਤ ਇਲਾਕਿਆਂ ਦੀ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News