ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ ਕਰ ਲਓ ਤਿਆਰੀ
Tuesday, Feb 03, 2026 - 06:40 PM (IST)
ਜਲੰਧਰ- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਬੁੱਧਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ
ਟਾਂਡਾ ਉੜਮੁੜ (ਮੋਮੀ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅਧੀਨ ਚਲਦੇ 66 ਕੇ.ਵੀ ਬਿਜਲੀ ਘਰ ਖੁਣ ਖੁਣ ਕਲਾਂ ਤੋਂ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ 4 ਤੇ 5 ਫਰਵਰੀ ਨੂੰ ਬੰਦ ਰਹੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਕਾਰਜਕਾਰੀ ਇੰਜਨੀਅਰ ਸਬ ਅਰਬਨ ਟਾਂਡਾ ਸੁਖਵੰਤ ਸਿੰਘ ਨੇ ਦੱਸਿਆ ਕਿ ਬਿਜਲੀ ਘਰ ਖੁਣਖੁਣ ਕਲਾਂ ਬਸ ਬਾਰ ਦੀ ਜਰੂਰੀ ਮੁਰੰਮਤ ਕਰਨ 4 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਉਹਨਾਂ ਨੇ ਬਿਜਲੀ ਬੰਦ ਦੀ ਸਪਲਾਈ ਦੌਰਾਨ ਖਪਤਕਾਰਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- 'ਭਗਵੰਤ ਮਾਨ ਦੇ ਝੂਠ ਹੋਏ ਬੇਨਕਾਬ...' ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਹਰਸਿਮਰਤ ਕੌਰ ਬਾਦਲ ਦਾ ਬਿਆਨ
ਗੜ੍ਹਦੀਵਾਲਾ (ਭੱਟੀ)-ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਗੜ੍ਹਦੀਵਾਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ ਸਟੇਸ਼ਨ ਖੁਣ-ਖੁਣ ਕਲਾ ਦੀ ਜਰੂਰੀ ਮੁਰੰਮਤ ਦੌਰਾਨ ਇਸ ਸਬ ਸਟੇਸ਼ਨ ਤੋ ਚਲਦੇ ਖਾਨਪੁਰ ਯੂ. ਪੀ ਐਸ. ਫੀਡਰ,ਧੁੱਗਾ-2 ਏ. ਪੀ.,ਦਵਾਖਰੀ ਏ. ਪੀ. ਅਤੇ ਜੱਕੋਵਾਲ ਦੀ ਬਰਾਂਚ ਦੀ ਸਪਲਾਈ 4 ਫਰਵਰੀ ਨੂੰ ਸਵੇਰੇ 10 ਵਜੇ ਤੋ ਸ਼ਾਮ 4 ਵਜੇ ਤੱਕ ਬੰਦ ਰਹੇਗੀ । ਜਿਸ ਨਾਲ ਧੁੱਗਾ ਕਲਾ ,ਖਾਨਪੁਰ,ਚੱਤੋਵਾਲ,ਦੇਹਰੀਵਾਲ,ਸੇਖੂਪੁਰ ਕਲਾ,ਭੱਟੀਆ, ਅੰਬਾਲਾ ਜੱਟਾ, ਅਲੱੜ ਪਿੰਡ,ਜੋਹਲਾ,ਦਵਾਖਰੀ,ਕੁਮਪੁਰ,ਨੰਗਲ ਦਾਤਾ, ਕਾਲਾ ਝਿੰਗੜ,ਤੂਰਾ ਆਦਿ ਪਿੰਡਾ ਦੀ ਸਪਲਾਈ ਬੰਦ ਰਹੇਗੀ ।
ਇਹ ਵੀ ਪੜ੍ਹੋ- ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4 ਲੋਕਾਂ ਦੀ ਮੌਤ, ਸੜਕ 'ਤੇ ਵਿਛੀਆਂ ਲਾਸ਼ਾਂ
ਨੂਰਪੁਰਬੇਦੀ (ਅਵਿਨਾਸ਼ ਸ਼ਰਮਾ)-ਐੱਸ.ਡੀ.ਓ. ਪੰਜਾਬ ਰਾਜ ਪਾਵਰਕਾਮ ਲਿਮਿਟਡ ਉਪ ਸੰਚਾਲਣ ਮੰਡਲ ਦਫਤਰ ਸਿੰਘਪੁਰ ਇੰਜੀਨੀਅਰ ਅਖਿਲੇਸ਼ ਕੁਮਾਰ ਦੇ ਹਵਾਲੇ ਨਾਲ ਜਾਰੀ ਕੀਤੇ ਗਏ ਇਕ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਜੇ.ਈ. ਰੋਹਿਤ ਕੁਮਾਰ ਨੇ ਦੱਸਿਆ ਕਿ ਸ਼ਡਿਊਲ ਮੁਰੰਮਤ ਕੀਤੇ ਜਾਣ ਦੇ ਚੱਲਦਿਆਂ 11 ਕੇ.ਵੀ. ਨੂਰਪੁਰਬੇਦੀ ਫੀਡਰ ਅਧੀਨ ਪੈਂਦੇ ਸਿੰਬਲ ਮਾਜਰਾ (ਜੇਤੇਵਾਲ), ਨੂਰਪੁਰਬੇਦੀ ਅਤੇ ਸੈਣੀਮਾਜਰਾ ਆਦਿ ਪਿੰਡਾਂ ਦੀ ਅੱਜ ਸਵੇਰੇ 10 ਤੋਂ ਸ਼ਾਮੀ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ। ਚੱਲਦੇ ਕੰਮ ਕਾਰਨ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ। ਜਿਸ ਕਰਕੇ ਖਪਤਕਾਰ ਆਪਣੀ ਜ਼ਰੂਰਤ ਦੇ ਮੁਤਾਬਕ ਬਿਜਲੀ ਦਾ ਬਦਲਵਾ ਪ੍ਰਬੰਧ ਕਰ ਕੇ ਰੱਖਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
