ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ ''ਚ ਲੱਗੇਗਾ ਲੰਬਾ Power Cut, ਲੰਮੇ ਸਮੇਂ ਤੱਕ ਕਰਨਾ ਪਵੇਗਾ ਇੰਤਜ਼ਾਰ

Wednesday, Feb 11, 2026 - 10:21 AM (IST)

ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ ''ਚ ਲੱਗੇਗਾ ਲੰਬਾ Power Cut, ਲੰਮੇ ਸਮੇਂ ਤੱਕ ਕਰਨਾ ਪਵੇਗਾ ਇੰਤਜ਼ਾਰ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਲੰਬਾ ਪਾਵਰ ਕੱਟ ਲੱਗੇਗਾ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।  

ਇਹ ਵੀ ਪੜ੍ਹੋ- PUNJAB: ਭਾਣਜੇ ਦੇ ਵਿਆਹ 'ਤੇ ਆਏ ਗ੍ਰੰਥੀ ਸਿੰਘ ਨਾਲ ਵਾਪਰੀ ਵੱਡੀ ਘਟਨਾ, ਮੰਜ਼ਰ ਵੇਖ ਹਰ ਕੋਈ ਰਹਿ ਗਿਆ ਹੈਰਾਨ

ਜਲੰਧਰ (ਪੁਨੀਤ)–ਕੋਟ ਸਦੀਕ ਸਬ-ਸਟੇਸ਼ਨ ਤੋਂ ਚੱਲਦਾ 11 ਕੇ. ਵੀ. ਰਾਜਾ ਗਾਰਡਨ ਫੀਡਰ ਅੱਜ ਸਵੇਰੇ 11 ਤੋਂ ਦੁਪਹਿਰ 2 ਵਜੇ ਤਕ ਬੰਦ ਰਹੇਗਾ, ਜਿਸ ਨਾਲ ਕੋਟ ਸਦੀਕ, ਚਰਚ ਕਾਲੋਨੀ, ਥਿੰਦ ਐਨਕਲੇਵ, ਕਾਂਸ਼ੀ ਨਗਰ, ਟੈਗੋਰ ਇੰਟਰਨੈਸ਼ਨਲ ਰੋਡ ਸਮੇਤ ਆਲੇ-ਦੁਆਲੇ ਦੇ ਇਲਾਕੇ ਵਿਚ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ।

ਇਹ ਵੀ ਪੜ੍ਹੋ- ਤਰਨਤਾਰਨ ਲਾਅ ਕਾਲਜ ’ਚ ਕੁੜੀ ਨੂੰ ਗੋਲੀ ਮਾਰਨ ਵਾਲਾ ਮੁੰਡਾ ਮਰਿਆ ਨਹੀਂ, ਜਿਊਂਦਾ ਹੈ

ਪੱਟੀ(ਸੌਰਭ,ਸੋਢੀ)- ਉੱਪ ਮੰਡਲ ਸ਼ਹਿਰੀ ਪੱਟੀ ਦੇ ਐੱਸ.ਡੀ.ਓ ਰਾਜਬੀਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਕੇ.ਵੀ ਸਰਕੂਲਰ ਰੋਡ ਫੀਡਰ ਦੀ ਜ਼ਰੂਰੀ ਮੁਰੰਮਤ ਦੇ ਚੱਲਦੇ ਅੱਜ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਜਿਸ ਕਾਰਨ ਸਰਹਾਲੀ ਰੋਡ, ਸ਼ਹੀਦ ਭਗਤ ਸਿੰਘ ਸਕੂਲ ਵਾਲੀ ਸਾਈਡ, ਬਰੜਾਂ ਵਾਲਾ ਮਹੱਲਾ, ਡਾ. ਕਰਤਾਰ ਸਿੰਘ ਵਾਲੀ ਗਲੀ, ਤਾਰਾਂ ਵਾਲਾ ਸਕੂਲ, ਕਹੀਆਂ ਵਾਲਾ ਚੌਂਕ ਅਤੇ ਸ਼ਾਹ ਮਦਾਰ ਆਦਿ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਬਿਜਲੀ ਵਿਭਾਗ ਵੱਲੋਂ ਖਪਤਕਾਰਾਂ ਨੂੰ ਹੋਣ ਵਾਲੀ ਅਸੁਵਿਧਾ ਲਈ ਖੇਦ ਪ੍ਰਗਟ ਕਰਦਿਆਂ ਸਹਿਯੋਗ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

ਕੋਟ ਫਤੂਹੀ (ਬਹਾਦਰ ਖਾਨ)- ਉਪ-ਮੰਡਲ ਅਫਸਰ (ਪਾਲਦੀ) ਕੋਟ ਫਤੂਹੀ ਸੁਖਵਿੰਦਰ ਕੁਮਾਰ ਵੱਲੋਂ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਗਿਆ ਕਿ 66 ਕੇ. ਵੀ. ਸਬ-ਸਟੇਸ਼ਨ ਕੋਟ ਫਤੂਹੀ ਤੋਂ ਚੱਲਦੇ 11 ਕੇ. ਵੀ. ਸੂੰਨੀ ਯੂ. ਪੀ. ਐੱਸ. ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਕਰ ਕੇ ਪਿੰਡ ਠੁਆਣਾ, ਢਾਡਾ ਕਲਾਂ, ਢਾਡਾ ਖੁਰਦ, ਪੰਡੋਰੀ ਲੱਧਾ ਸਿੰਘ, ਬਿੰਜੋ, ਬਹਿਬਲਪੁਰ, ਬੁਗਰਾ, ਮਹਿਰੋਵਾਲ, ਰੀਹਲਾ, ਸੂਨੀ, ਚੱਕ ਸੂਨੀ, ਐਮਾ ਜੱਟਾਂ ਅਤੇ ਨੂਰਪੁਰ ਜੱਟਾਂ ਆਦਿ ਪਿੰਡਾਂ ਦੀ ਬਿਜਲੀ ਦੀ ਸਪਲਾਈ ਅੱਜ ਸਵੇਰੇ ਦਸ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਪ੍ਰਭਾਵਿਤ ਰਹੇਗੀ। ਐੱਸ. ਡੀ. ਓ. ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਬਿਜਲੀ ਸਪਲਾਈ ਚਾਲੂ ਕਰਨ ਲਈ ਸਮਾਂ ਵੱਧ ਜਾਂ ਘੱਟ ਹੋ ਸਕਦਾ ਹੈ।

ਸ੍ਰੀ ਮੁਕਤਸਰ ਸਾਹਿਬ(ਪਵਨ ਤਨੇਜਾ, ਖੁਰਾਣਾ)- ਇੰਜੀਨੀਅਰ ਸੁਹਰਸ਼ ਹਾਡਾ ਉਪ ਮੰਡਲ ਅਫਸਰ ਸ਼ਹਿਰੀ ਸਬ-ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਅੱਜ 11 ਫਰਵਰੀ ਨੂੰ 66 ਕੇ. ਵੀ. ਮਲੋਟ ਰੋਡ ਗਰਿੱਡ ਤੋਂ ਚਲਦੇ 11 ਕੇ. ਵੀ. ਬੱਲਮਗੜ੍ਹ ਰੋਡ ਫੀਡਰ ਨੂੰ ਡੀ ਲੋਡ ਕਰਨ ਲਈ 11 ਕੇ. ਵੀ. ਬੱਲਮਗੜ੍ਹ ਰੋਡ ਫੀਡਰ, ਬੱਸ ਸਟੈਂਡ ਫੀਡਰ, ਦਾਣਾ ਮੰਡੀ ਫੀਡਰ ਅਤੇ ਡਿਸਪੋਜ਼ਲ ਫੀਡਰ ਸਵੇਰੇ 9-30 ਤੋਂ ਸ਼ਾਮ 5-00 ਤੱਕ ਬੰਦ ਰਹਿਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 


author

Shivani Bassan

Content Editor

Related News