ਪਾਕਿਸਤਾਨੀ ਨਾਗਰਿਕਾਂ ਲਈ ਅੱਜ ਵਾਪਸ ਜਾਣ ਲਈ ਆਖ਼ਰੀ ਦਿਨ, ਅਟਾਰੀ ਬਾਰਡਰ 'ਤੇ ਲੱਗੀਆਂ ਲੰਮੀਆਂ ਲਾਈਨਾਂ
Sunday, Apr 27, 2025 - 04:13 PM (IST)

ਅੰਮ੍ਰਿਤਸਰ(ਬਿਊਰੋ)- ਪਹਿਲਗਾਮ ਹਮਲੇ ਤੋਂ ਬਾਅਦ ਦੇਸ਼ ਦਾ ਮਾਹੌਲ ਤਣਾਅਪੂਰਨ ਹੋ ਗਿਆ, ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿਸਤਾਨ ਵਾਪਸ ਜਾਣ ਲਈ 48 ਘੰਟਿਆਂ ਦਾ ਸਮਾਂ ਦਿੱਤਾ ਸੀ। ਉੱਥੇ ਹੀ ਅੱਜ ਟੂਰਿਸਟ ਵੀਜ਼ਾ ਅਤੇ ਹੋਰ ਵੀਜ਼ੇ 'ਤੇ ਪਾਕਿਸਤਾਨ ਤੋਂ ਭਾਰਤ ਆਏ ਪਾਕਿਸਤਾਨੀ ਨਾਗਰਿਕਾਂ ਲਈ ਅੱਜ ਵਾਪਸ ਜਾਣ ਦੀ ਆਖਰੀ ਤਰੀਕ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਹਾਲੀਆ ਹਦਾਇਤਾਂ ਅਨੁਸਾਰ, ਪਾਕਿਸਤਾਨੀ ਨਾਗਰਿਕਾਂ, ਜਿਨ੍ਹਾਂ ਦੇ ਵੀਜ਼ੇ ਦੀ ਮਿਆਦ ਖਤਮ ਹੋ ਗਈ ਹੈ ਜਾਂ ਜਿਨ੍ਹਾਂ ਦਾ ਲੰਬੇ ਸਮੇਂ ਦਾ ਵੀਜ਼ਾ ਅਜੇ ਤੱਕ ਮਨਜ਼ੂਰ ਨਹੀਂ ਹੋਇਆ ਹੈ, ਨੂੰ ਤੁਰੰਤ ਭਾਰਤ ਛੱਡਣ ਅਤੇ ਪਾਕਿਸਤਾਨ ਵਾਪਸ ਜਾਣ ਦਾ ਹੁਕਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- 2 ਦਿਨਾਂ 'ਚ ਕਣਕ ਦੀ ਵਾਢੀ ਸਬੰਧੀ ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦਾ ਬਿਆਨ
ਇਸ ਕਾਰਨ ਅੱਜ ਪਾਕਿਸਤਾਨੀ ਨਾਗਰਿਕ ਭਾਰਤ-ਪਾਕਿਸਤਾਨ ਸਰਹੱਦ ਦੇ ਅਟਾਰੀ-ਵਾਹਗਾ ਗੇਟ ‘ਤੇ ਪਹੁੰਚ ਰਹੇ ਹਨ। ਬਹੁਤ ਸਾਰੇ ਪਰਿਵਾਰ ਆਪਣੇ ਸਾਮਾਨ ਸਮੇਤ ਲਾਈਨ ਵਚ ਖੜ੍ਹੇ ਦੇਖੇ ਗਏ। ਇਨ੍ਹਾਂ 'ਚ ਵੱਡੀ ਗਿਣਤੀ 'ਚ ਔਰਤਾਂ, ਬਜ਼ੁਰਗ ਅਤੇ ਛੋਟੇ ਬੱਚੇ ਵੀ ਸ਼ਾਮਲ ਹਨ। ਬਹੁਤ ਸਾਰੇ ਲੋਕ ਆਪਣੇ ਭਾਰਤੀ ਰਿਸ਼ਤੇਦਾਰਾਂ ਨੂੰ ਭਾਵੁਕ ਵਿਦਾਈ ਦੇ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਗੈਰ-ਕਾਨੂੰਨੀ ਹਥਿਆਰਾਂ ਦੇ ਜ਼ਖੀਰੇ ਨਾਲ ਮੁਲਜ਼ਮ ਗ੍ਰਿਫ਼ਤਾਰ, DGP ਨੇ ਕੀਤੇ ਵੱਡੇ ਖੁਲਾਸੇ
ਇਸ ਦੇ ਚਲਦੇ ਅੰਮ੍ਰਿਤਸਰ ਵਾਹਗਾ ਸਰਹੱਦ ਤੋਂ ਪ੍ਰੋਟੋਕੋਲ ਅਫਸਰ ਪੁਲਸ ਅਧਿਕਾਰੀ ਅਰੁਣ ਮਾਹਲ ਨੇ ਦੱਸਿਆ ਕਿ ਪਾਕਿਸਤਾਨੀ ਨਾਗਰਿਕਾਂ ਅਤੇ ਡਿਪਲੋਮੈਟਿਕ ਅਧਿਕਾਰੀਆਂ ਨੂੰ ਜਾਰੀ ਐਡਵਾਈਜ਼ਰੀ 'ਚ ਕਿਹਾ ਕਿ ਅੱਜ ਪਾਕਿਸਤਾਨੀ ਲੋਕਾਂ ਲਈ ਪਾਕਿਸਤਾਨ ਜਾਣ ਦੀ ਆਖਰੀ ਤਰੀਕ ਹੈ ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਡਿਪਲੋਮੈਟ ਅਧਿਕਾਰੀ ਅਤੇ ਜਿਨ੍ਹਾਂ ਨੂੰ ਲੰਮੇ ਸਮੇਂ ਤੱਕ ਭਾਰਤ ਦਾ ਵੀਜ਼ਾ ਮਿਲਿਆ ਹੈ, ਉਹ ਲੋਕ ਅਤੇ ਮੈਡੀਕਲ ਵੀਜ਼ਾ ਵਾਲੇ ਲੋਕ 29 ਅਪ੍ਰੈਲ ਤੱਕ ਪਾਕਿਸਤਾਨ ਵਾਪਸ ਜਾ ਸਕਣਗੇ।
ਇਹ ਵੀ ਪੜ੍ਹੋ- ਸ਼ਰਮਨਾਕ ਕਾਰਾ: ਮੁੰਡੇ ਨਾਲ 2 ਵਿਅਕਤੀਆਂ ਨੇ ਪਹਿਲਾਂ ਟੱਪੀਆਂ ਹੱਦਾਂ, ਫਿਰ ਕਰ 'ਤੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8