ਵਿਦਿਆਰਥੀ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Monday, Jul 15, 2019 - 01:22 PM (IST)
ਲੌਂਗੋਵਾਲ (ਵਸ਼ਿਸ਼ਟ, ਵਿਜੇ) : ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਤੇ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਦੇ ਹੋਸਟਲ ਵਿਚ ਅੱਜ ਸਵੇਰੇ ਮੁਕੁਲ ਕੁਮਾਰ ਚੌਹਾਨ (23) ਨਾਂ ਦੇ ਵਿਦਿਆਰਥੀ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਵਿਦਿਆਰਥੀ ਜ਼ਿਲਾ ਮੁਜ਼ੱਫ਼ਰਨਗਰ (ਉੱਤਰ ਪ੍ਰਦੇਸ਼) ਦੇ ਪਿੰਡ ਲੱਖਣ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਅਨੁਸਾਰ ਮੁਕੁਲ ਦੇ ਮਾਪੇ ਅੱਜ ਸਵੇਰ ਤੋਂ ਹੀ ਉਸ ਨਾਲ ਫੋਨ 'ਤੇ ਸੰਪਰਕ ਕਰ ਕਰ ਰਹੇ ਸਨ ਪਰ ਫੋਨ ਨਾ ਚੁੱਕਣ 'ਤੇ ਮੁਕੁਲ ਦੇ ਮਾਪਿਆਂ ਨੇ ਉਸ ਦੇ ਦੋਸਤ ਨੂੰ ਕਮਰੇ ਵਿਚ ਜਾ ਕੇ ਦੇਖਣ ਲਈ ਕਿਹਾ ਤਾਂ ਮੁਕੁਲ ਪੱਖੇ ਨਾਲ ਝੂਲ ਰਿਹਾ ਸੀ। ਮੁਕੁਲ ਨੂੰ ਪੱਖੇ ਨਾਲ ਲਟਕਦਾ ਦੇਖ ਕੇ ਉਸ ਨੇ ਤੁਰੰਤ ਇਸ ਦੀ ਸੂਚਨਾ ਪ੍ਰਬੰਧਕਾਂ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ। ਉਧਰ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸੰਗਰੂਰ ਭੇਜ ਦਿੱਤਾ ਹੈ। ਮ੍ਰਿਤਕ ਵਿਦਿਆਰਥੀ ਦੇ ਮਾਪਿਆਂ ਨੂੰ ਵੀ ਇਸ ਘਟਨਾ ਸਬੰਧਿਤ ਸੂਚਿਤ ਕਰ ਦਿੱਤਾ ਗਿਆ ਹੈ। ਉਥੇ ਹੀ ਅਜੇ ਤੱਕ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।