ਲੌਂਗੋਵਾਲ ਹਾਦਸਾ: ਮੁੱਖ ਮੰਤਰੀ ਦੇ ਆਦੇਸ਼ਾਂ ''ਤੇ ਸਕੂਲ ਵਾਹਨਾਂ ਦੀ ਚੈਕਿੰਗ

02/17/2020 10:18:13 AM

ਨਾਭਾ (ਰਾਹੁਲ): ਸੰਗਰੂਰ ਦੇ ਪਿੰਡ ਲੌਂਗੋਵਾਲ 'ਚ ਸ਼ਨੀਵਾਰ ਦੁਪਹਿਰ ਇਕ ਭਿਆਨਕ ਵੈਨ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਵੈਨ ਨੂੰ ਅਚਾਨਕ ਅੱਗ ਲੱਗਣ ਕਾਰਨ 4 ਮਾਸੂਮ ਬੱਚੇ ਜਿਊਂਦੇ ਸੜ ਗਏ, ਜਿਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ ਤੇ 8 ਹੋਰ ਜ਼ਖਮੀ ਹੋ ਗਏ, ਜਿਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਸਾਰੇ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਨਾਭਾ ਵਿਖੇ ਖੁਦ ਆਪ ਹੀ ਐੱਸ.ਡੀ.ਐੱਮ. ਨਾਭਾ ਸੂਬਾ ਸਿੰਘ ਨੇ ਚਲਾਨ ਬੁੱਕ ਹੱਥ 'ਚ ਫੜ ਕੇ ਬਾਖੂਬੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਹੋਇਆ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੀਆਂ ਬੱਸਾਂ ਦੇ ਚਲਾਨ ਕੀਤੇ ਗਏ ਅਤੇ ਨਿਯਮਾਂ ਦੀਆਂ ਉਲੰਘਣਾ ਕਰਨ ਵਾਲੇ ਦਰਜਨਾਂ ਬੱਸਾਂ ਨੂੰ ਬਾਊਂਡ ਵੀ ਕੀਤਾ ਗਿਆ।

PunjabKesari

ਇਸ ਮੌਕੇ ਤੇ ਸਕੂਲ ਬੱਸ ਦੇ ਡਰਾਈਵਰ ਰਾਜਿੰਦਰ ਸਿੰਘ ਤੇ ਸਕੂਲ ਬੱਸ ਦੇ ਮਾਲਕ ਪਵਨ ਕੁਮਾਰ ਨੇ ਕਿਹਾ ਕਿ ਸਕੂਲ ਬੱਸ ਦੇ ਕਾਗਜ਼ ਪੂਰੇ ਨਾ ਹੋਣ ਦੇ ਕਾਰਨ ਬੱਸਾਂ ਨੂੰ ਬਾਊਂਡ ਕੀਤਾ ਗਿਆ ਹੈ।ਨਾਭਾ ਦੇ ਐੱਸ.ਡੀ.ਐੱਮ. ਸੂਬਾ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ਦੇ ਚੱਲਦੇ ਅੱਜ ਅਸੀਂ ਦਰਜਨਾਂ ਸਕੂਲਾਂ ਦੇ ਵਹੀਕਲਾਂ ਦੇ ਚਲਾਨ ਕੀਤੇ ਅਤੇ ਕਈ ਵਹੀਕਲਾਂ ਨੂੰ ਬਾਊਂਡ ਕੀਤਾ ਗਿਆ ਹੈ ,ਕਿਉਂਕਿ ਵਹੀਕਲਾਂ ਦੇ ਕਾਗਜ਼ ਪੱਤਰ ਪੂਰੇ ਨਹੀਂ ਸਨ, ਜਿਸ ਕਾਰਨ ਚਲਾਨ ਕੀਤੇ ਗਏ ਹਨ।


Shyna

Content Editor

Related News