ਲੌਂਗੋਵਾਲ ਸਕੂਲ ਵੈਨ ਹਾਦਸਾ : ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰਾਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ
Sunday, Feb 16, 2020 - 11:05 AM (IST)
ਲੌਂਗੋਵਾਲ (ਵਸ਼ਿਸ਼ਟ ਵਿਜੇ) : ਸਕੂਲ ਵੈਨ ਨੂੰ ਅੱਗ ਲੱਗ ਜਾਣ ਨਾਲ ਜ਼ਿਊਂਦਾ ਸੜੇ 4 ਬੱਚਿਆਂ ਦੇ ਅੰਤਿਮ ਸਸਕਾਰ ਮੌਕੇ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਸਿੱਖਿਆ ਮੰਤਰੀ ਦੇ ਜ਼ਿਲੇ ਵਿਚ ਵੀ ਪ੍ਰਸ਼ਾਸਨ ਅਜਿਹੀਆਂ ਲਾਪ੍ਰਵਾਹੀਆਂ ਕਰ ਰਿਹਾ ਹੈ, ਜਿਸ ਕਾਰਨ ਮਾਸੂਮ ਬੱਚਿਆਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ ਇਨ੍ਹਾਂ ਛਕੜਾ ਸਕੂਲ ਵੈਨਾਂ ਦੀ ਪੂਰੀ ਤਰ੍ਹਾਂ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।