ਲੌਂਗੋਵਾਲ ਵੈਨ ਹਾਦਸੇ ਤੋਂ ਬਾਅਦ ਰੂਪਨਗਰ ਪ੍ਰਸ਼ਾਸਨ ਸਖਤ, ਚਲਾਈ ਚੈਕਿੰਗ ਮੁਹਿੰਮ

02/17/2020 10:51:03 AM

ਰੂਪਨਗਰ (ਸੱਜਣ ਸੈਣੀ)— ਸੰਗਰੂਰ ਦੇ ਪਿੰਡ ਲੌਂਗੋਵਾਲ 'ਚ 4 ਬੱਚਿਆਂ ਦੀ ਮੌਤ ਤੋਂ ਬਾਅਦ ਆਖਿਰ ਸਰਕਾਰ ਕੁੰਭਕਰਨੀ ਨੀਂਦ ਤੋਂ ਜਾਗ ਹੀ ਪਈ। ਪੰਜਾਬ ਭਰ 'ਚ ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਸਕੂਲੀ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਗਈ ।


ਇਸ ਤਹਿਤ ਰੂਪਨਗਰ 'ਚ ਐੱਸ. ਡੀ. ਐੱਮ. ਰੂਪਨਗਰ ਹਰਜੋਤ ਕੌਰ ਅਤੇ ਤਹਿਸੀਲਦਾਰ ਕੁਲਦੀਪ ਸਿੰਘ ਅਤੇ ਹੋਰ ਟ੍ਰੈਫਿਕ ਪੁਲਸ ਵੱਲੋਂ ਵੱਖ-ਵੱਖ ਤਿੰਨ ਥਾਵਾਂ 'ਤੇ ਨਾਕੇ ਲਗਾ ਕੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਵੱਡੀ ਗਿਣਤੀ 'ਚ ਸਕੂਲੀ ਵਾਹਨਾਂ 'ਚ ਕਾਫੀ ਖਾਮੀਆਂ ਪਾਈਆਂ ਗਈਆਂ, ਜਿਸ ਤੋਂ ਬਾਅਦ ਕਰੀਬ ਦੋ ਦਰਜਨ ਸਕੂਲੀ ਵਾਹਨਾਂ ਦੇ ਮੌਕੇ 'ਤੇ ਚਲਾਨ ਕੱਟੇ ਗਏ ਅਤੇ ਦਰਜਨ ਦੇ ਕਰੀਬ ਸਕੂਲੀ ਵਾਹਨਾਂ ਨੂੰ ਇੰਪਾਉਂਡ ਕੀਤਾ ਗਿਆ। ਇਸ ਚੈਕਿੰਗ ਤੋਂ ਬਾਅਦ ਸਕੂਲੀ ਵਾਹਨ ਚਾਲਕਾਂ ਅਤੇ ਸਕੂਲ ਪ੍ਰਬੰਧਾਂ 'ਚ ਹੜਕੰਪ ਮੱਚ ਗਿਆ ।


ਐੱਸ. ਡੀ. ਐੱਮ. ਹਰਜੋਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਤੋਂ ਬਾਅਦ ਇਹ ਚੈਕਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਰੋਜ਼ਾਨਾ ਚੈਕਿੰਗਾਂ ਜਾਰੀ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਚੈਕਿੰਗ ਦਾ ਭਾਰੀ ਮਾਤਰਾ 'ਚ ਸਕੂਲੀ ਵਾਹਨਾਂ ਦੇ ਚਲਾਨ ਕੀਤੇ ਗਏ ਹਨ ਅਤੇ ਇੰਪਾਊਂਡ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਕੂਲੀ ਵਾਹਨਾਂ 'ਚ ਜ਼ਿਆਦਾਤਰ ਓਵਰਲੋਡਿੰਗ ਅਤੇ ਸੇਫਟੀ ਦਾ ਸਾਜੋ ਸਾਮਾਨ ਨਾ ਹੋਣਾ ਕਾਫੀ ਕਮੀਆਂ ਪਾਈਆਂ ਗਈਆਂ ਹਨ ।
ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਨਿਯਮਾਂ ਤਹਿਤ ਵਾਹਨਾਂ 'ਚ ਸਾਰੇ  ਸਾਜ਼ੋ ਸਾਮਾਨ ਪੂਰਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਦਸੇ 'ਚ ਜਿੰਨੀ ਜ਼ਿੰਮੇਵਾਰੀ ਵਾਹਨ ਚਾਲਕ ਦੀ ਉੱਨੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਵੀ ਹੋਵੇਗੀ ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਸਾਂਸਦ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਲੌਂਗੋਵਾਲ ਹਾਦਸੇ 'ਚ ਮਾਰੇ ਗਏ ਮਾਸੂਮਾਂ ਲਈ ਸਬੰਧਤ ਐੱਸ. ਐੱਸ. ਪੀ. ਅਤੇ ਡਿਪਟੀ ਕਮਿਸ਼ਨਰ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਖਿਲਾਫ ਵੀ ਉਹੀ ਕਾਰਵਾਈ ਹੋਣੀ ਚਾਹੀਦੀ ਹੈ, ਜੋ ਡਰਾਈਵਰ ਅਤੇ ਪ੍ਰਿੰਸੀਪਲ ਖਿਲਾਫ ਹੋਈ ਹੈ।

 

shivani attri

This news is Content Editor shivani attri